ਕਿਸ਼ਨਪੁਰਾ ਕਲਾਂ, 8 ਮਾਰਚ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਸਿਹਤ ਵਿਭਾਗ ਵਲੋਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਵਰਗੀ ਖਤਰਨਾਕ ਬਿਮਾਰੀ ਤੋਂ ਬਚਾਉਣ ਦੇ ਉਦੇਸ਼ ਨਾਲ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਮੁਹਿੰਮ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਮਹਿੰਦਰਾ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਡਾ. ਰਿਪੂਦਮਨ ਕੌਰ ਨੇ ਦੱਸਿਆ ਕਿ ਐਚ.ਪੀ.ਵੀ. ਵੈਕਸੀਨ ਲੜਕੀਆਂ ਲਈ ਬਹੁਤ ਹੀ ਲਾਭਦਾਇਕ ਹੈ ਕਿਉਂਕਿ ਇਹ ਵਾਇਰਸ ਨਾਲ ਹੋਣ ਵਾਲੇ ਸਰਵਾਈਕਲ ਕੈਂਸਰ ਤੋਂ ਬਚਾਅ ਕਰਦੀ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਵੈਕਸੀਨ ਜ਼ਰੂਰ ਲਗਵਾਉਣ | ਇਸ ਮੌਕੇ ਹੈਲਥ ਸੁਪਰਵਾਈਜ਼ਰ ਕੁਲਵੰਤ ਸਿੰਘ ਬਰਾੜ ਅਤੇ ਦਵਿੰਦਰ ਸਿੰਘ ਤੂਰ ਨੇ ਦੱਸਿਆ ਕਿ ਇਹ ਵੈਕਸੀਨ ਲਗਾਤਾਰ 90 ਦਿਨਾਂ ਤੱਕ ਸੀ.ਐਚ.ਸੀ. ਕੋਟ ਈਸੇ ਖਾਂ ਵਿਖੇ ਕੰਮਕਾਜ ਵਾਲੇ ਦਿਨਾਂ ਦੌਰਾਨ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਈ ਜਾਵੇਗੀ | ਇਸ ਮੌਕੇ ਡਾ. ਸਿਮਰਨਜੀਤ ਸਿੰਘ ਧਾਲੀਵਾਲ, ਡਾ. ਅਜੇਪਾਲ ਸਿੰਘ ਗਿੱਲ, ਦਿਲਜੀਤ ਕੌਰ, ਹੈਲਥ ਸੁਪਰਵਾਈਜ਼ਰ ਹਰਮਨਦੀਪ ਸਿੰਘ ਗਿੱਲ, ਸੁਜਾਤਾ ਏ.ਐਨ.ਐਮ.ਆਦਿ ਹਾਜ਼ਰ ਸਨ |