ਸਮਾਧ ਭਾਈ, 9 ਮਾਰਚ (ਜਗਰੂਪ ਸਿੰਘ ਸਰੋਆ)-ਨਾਮਵਰ ਵਿੱਦਿਅਕ ਸੰਸਥਾ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਵਿਖੇ ਇਸ ਸਾਲ ਵੱਖ-ਵੱਖ ਖੇਤਰਾਂ ਜਿਵੇਂ ਅੱਠਵੀਂ ਜਮਾਤ 'ਚੋਂ ਮੈਰਿਟ ਸੂਚੀ ਹਾਸਲ ਵਿਦਿਆਰਥਣ ਜੈਸਮੀਨ ਕੌਰ, ਅੰਤਰਰਾਸ਼ਟਰੀ ਪੰਜਾਬੀ ਬੋਲੀ ਉਲੰਪਿਅਡ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਇੰਦਰਜੀਤ ਸਿੰਘ ਤੇ ਜੈਸਮੀਨ ਕੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਾਰਮਿਕ ਪ੍ਰੀਖਿਆ 'ਚੋਂ ਵਜ਼ੀਫ਼ਾ ਹਾਸਲ ਕਰਨ ਵਾਲੇ ਰਮਨਦੀਪ ਕੌਰ, ਰੁਪਿੰਦਰ ਕੌਰ, ਮਨਜੋਤ ਆਦਿ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਮੁੱਖ ਬੁਲਾਰੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ੍ਰੀ ਆਨੰਦਪੁਰ ਸਾਹਿਬ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਭਾਈ ਚਾਵਲਾ ਨੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਮੈਡਮ ਕਿਰਨਜੀਤ ਕੌਰ, ਪਰਮਜੀਤ ਕੌਰ, ਕਮਲਜੀਤ ਕੌਰ, ਮਨਜੀਤ ਕੌਰ, ਪਰਮਿੰਦਰ ਕੌਰ, ਹਰਦੀਪ ਕੌਰ, ਅਨੀਤਾ ਰਾਣੀ, ਬਲਜੀਤ ਕੌਰ ਆਦਿ ਹਾਜ਼ਰ ਸਨ |