ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਚ ਕਈ ਇਤਿਹਾਸਕ ਫ਼ੈਸਲੇ ਲਏ ਹਨ ਜਿਵੇਂ ਕਿ ਔਰਤਾਂ ਨੂੰ ਆਪਣੇ ਕੀਤੇ ਹੋਏ ਵਾਅਦੇ ਮੁਤਾਬਿਕ ਪ੍ਰਤੀ ਮਹੀਨਾ ਇਕ ਹਜ਼ਾਰ ਤੇ ਦਲਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦੇਣ ਨਾਲ ਔਰਤ ਵਰਗ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਚਲਾਈ ਗਈ ਹੈ, ਇਸ ਨਾਲ ਵੀ ਔਰਤਾਂ ਦਾ ਦਿਲ ਜਿੱਤ ਲਿਆ ਹੈ ਤੇ ਮੁੱਖ ਮੰਤਰੀ ਵਧਾਈ ਦੇ ਹੱਕਦਾਰ ਹਨ | ਇਹ ਪ੍ਰਗਟਾਵਾ 'ਆਪ' ਪਾਰਟੀ ਦੇ ਟਕਸਾਲੀ ਆਗੂ ਤੇ ਡਾਇਰੈਕਟਰ ਲਾਰਜ ਸਕੇਲ ਇੰਡਸਟਰੀਜ਼ ਕਾਰਪੋਰੇਸ਼ਨ ਪੰਜਾਬ ਅਜੇ ਸ਼ਰਮਾ ਨੇ ਪ੍ਰੈੱਸ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੇਸ਼ ਕੀਤਾ ਗਿਆ ਬਜਟ ਸੂਬੇ ਨੂੰ ਹੋਰ ਖ਼ੁਸ਼ਹਾਲੀ ਤੇ ਮਜ਼ਬੂਤੀ ਵੱਲ ਲੈ ਕੇ ਜਾਵੇਗਾ ਤੇ ਇਹ ਬਜਟ ਗਰੰਟੀ ਬਜਟ ਆਖਿਆ ਜਾ ਸਕਦਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ |