07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ ਨਕਦ ਰਾਸ਼ੀ ਦੇਣ ਦੇ ਐਲਾਨ ਨਾਲ ਆਪਣੀਆਂ ਸਾਰੀਆਂ ਗਰੰਟੀਆਂ ਕੀਤੀਆਂ ਪੂਰੀਆਂ-ਚੇਅਰਮੈਨ ਬਰਿੰਦਰ ਮਧੇਕੇ <br/>

Ad Position 21
No active advertisement
ਅਜੀਤ ਡੈਸਕ 10-03-2026
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ)-ਅੱਜ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਵਲੋਂ ਇਤਿਹਾਸਕ ਕਦਮ ਉਠਾ ਕੇ ਮਹਿਲਾਵਾਂ ਲਈ ਨਗਦ ਰਾਸ਼ੀ ਦਾ ਐਲਾਨ ਕਰਕੇ ਆਪਣੀ ਆਖ਼ਰੀ ਗਰੰਟੀ ਵੀ ਪੂਰੀ ਕਰ ਦਿੱਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਲੈਨਿੰਗ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਚੇਅਰਮੈਨ ਮਧੇਕੇ ਨੇ ਦੱਸਿਆ ਕਿ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਯੋਗ ਰਹਿਨੁਮਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਜੋ-ਜੋ ਗਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਵਾਰੀ-ਵਾਰੀ ਪੂਰਾ ਕਰਦਿਆਂ ਅੱਜ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਦਿਆਂ ਜਨਰਲ ਵਰਗ ਦੀਆਂ ਬੀਬੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਐਸ.ਸੀ. ਵਰਗ ਦੀਆਂ ਬੀਬੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰਦਿਆਂ ਆਖ਼ਰੀ ਗਰੰਟੀ ਵੀ ਪੂਰੀ ਕਰ ਦਿੱਤੀ | ਅਖੀਰ ਵਿਚ ਚੇਅਰਮੈਨ ਬਰਿੰਦਰ ਮਧੇਕੇ ਨੇ ਜਿੱਥੇ ਪੰਜਾਬ ਦੀਆਂ ਮਹਿਲਾਵਾਂ ਨੂੰ ਇਸ ਸਕੀਮ ਦੀ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਖੱਤਰੀ ਸਭਾ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਔਰਤਾਂ ਨੂੰ ਇਕ ਹਜ਼ਾਰ ਮਹੀਨਾ ਦੇਣਾ ਔਰਤ ਵਰਗ ਲਈ ਵੱਡਾ ਤੋਹਫ਼ਾ-ਅਜੇ ਸ਼ਰਮਾ <br/>
Ad Position 24