08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਔਰਤਾਂ ਨੂੰ ਇਕ ਹਜ਼ਾਰ ਮਹੀਨਾ ਦੇਣਾ ਔਰਤ ਵਰਗ ਲਈ ਵੱਡਾ ਤੋਹਫ਼ਾ-ਅਜੇ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 10-03-2026
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਚ ਕਈ ਇਤਿਹਾਸਕ ਫ਼ੈਸਲੇ ਲਏ ਹਨ ਜਿਵੇਂ ਕਿ ਔਰਤਾਂ ਨੂੰ ਆਪਣੇ ਕੀਤੇ ਹੋਏ ਵਾਅਦੇ ਮੁਤਾਬਿਕ ਪ੍ਰਤੀ ਮਹੀਨਾ ਇਕ ਹਜ਼ਾਰ ਤੇ ਦਲਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦੇਣ ਨਾਲ ਔਰਤ ਵਰਗ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਚਲਾਈ ਗਈ ਹੈ, ਇਸ ਨਾਲ ਵੀ ਔਰਤਾਂ ਦਾ ਦਿਲ ਜਿੱਤ ਲਿਆ ਹੈ ਤੇ ਮੁੱਖ ਮੰਤਰੀ ਵਧਾਈ ਦੇ ਹੱਕਦਾਰ ਹਨ | ਇਹ ਪ੍ਰਗਟਾਵਾ 'ਆਪ' ਪਾਰਟੀ ਦੇ ਟਕਸਾਲੀ ਆਗੂ ਤੇ ਡਾਇਰੈਕਟਰ ਲਾਰਜ ਸਕੇਲ ਇੰਡਸਟਰੀਜ਼ ਕਾਰਪੋਰੇਸ਼ਨ ਪੰਜਾਬ ਅਜੇ ਸ਼ਰਮਾ ਨੇ ਪ੍ਰੈੱਸ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੇਸ਼ ਕੀਤਾ ਗਿਆ ਬਜਟ ਸੂਬੇ ਨੂੰ ਹੋਰ ਖ਼ੁਸ਼ਹਾਲੀ ਤੇ ਮਜ਼ਬੂਤੀ ਵੱਲ ਲੈ ਕੇ ਜਾਵੇਗਾ ਤੇ ਇਹ ਬਜਟ ਗਰੰਟੀ ਬਜਟ ਆਖਿਆ ਜਾ ਸਕਦਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ |

Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਦੇ 3 ਵਿਦਿਆਰਥੀ ਰੁਜ਼ਗਾਰ ਲਈ ਚੁਣੇ <br/> ਅਗਲੀ ਖ਼ਬਰ ਮਹਿਲਾ ਖੱਤਰੀ ਸਭਾ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>
Ad Position 24