08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਚਾਈਨਾ ਡੋਰ ਵੇਚਣ, ਸਟੋਰ ਤੇ ਵਰਤੋਂ ਕਰਨ 'ਤੇ ਪੂਰਨ ਪਾਬੰਦੀ <br/>

Ad Position 21
No active advertisement
ਅਜੀਤ ਡੈਸਕ 10-03-2026
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਤੇ ਇਸ ਦੀ ਵਰਤੋਂ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਅਕਸਰ ਕਾਫ਼ੀ ਮਾਤਰਾ ਵਿਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਤੇ ਇਨ੍ਹਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਕਾਫ਼ੀ ਮਾਤਰਾ ਵਿਚ ਕੀਤੀ ਜਾਂਦੀ ਹੈ ਜੋ ਕਿ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਤੇ ਕਾਫ਼ੀ ਮਜ਼ਬੂਤ ਹੁੰਦੀ ਹੈ ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲੀਆਂ ਕੱਟਣ, ਸਾਈਕਲ ਤੇ ਸਕੂਟਰ ਮੋਟਰਸਾਈਕਲ ਚਾਲਕਾਂ ਦੇ ਗਲ ਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਤੇ ਅਜਿਹੀ ਹਾਲਤ ਵਿਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ | ਇਸ ਤੋਂ ਇਲਾਵਾ ਚਾਈਨਾ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋ ਜਾਣ 'ਤੇ ਉਨ੍ਹਾਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਨ ਬਦਬੂ ਕਾਰਨ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ | ਇਸ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਲਈ ਘਾਤਕ ਸਿੱਧ ਹੁੰਦੀ ਹੈ | ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦੇ ਹੋਏ ਚਾਈਨਾ ਡੋਰ ਨੂੰ ਵਰਤਣ, ਵੇਚਣ, ਸਟੋਰ ਕਰਨ ਤੇ ਇਸ ਦੀ ਵਰਤੋਂ 'ਤੇ ਰੋਕ ਲਗਾਉਣੀ ਜ਼ਰੂਰੀ ਹੈ | ਇਹ ਹੁਕਮ 30 ਅਪ੍ਰੈਲ 2026 ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਅਮਰੀਕਾ-ਇਜ਼ਰਾਈਲ ਵਲੋਂ ਇਰਾਨ 'ਤੇ ਕੀਤੇ ਹਮਲੇ ਦੇ ਵਿਰੋਧ 'ਚ ਟਰੰਪ ਦਾ ਫੂਕਿਆ ਪੁਤਲਾ <br/> ਅਗਲੀ ਖ਼ਬਰ ਲੋਕਲ ਗੁਰਦੁਆਰਾ ਕਮੇਟੀ ਮੋਗਾ ਵਲੋਂ ਕੀਰਤਨ ਦਰਬਾਰ ਕਰਵਾਇਆ <br/>
Ad Position 24