08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬਲਜੀਤ ਕੰਗ ਨੇ ਪਾਰਟੀ ਪ੍ਰਤੀ ਵਿਚਾਰਾਂ ਕੀਤੀਆਂ

Ad Position 21
No active advertisement
ਅਜੀਤ ਡੈਸਕ 10-03-2026
ਫ਼ਤਿਹਗੜ੍ਹ ਪੰਜਤੂਰ, 9 ਮਾਰਚ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਬਹਾਦਰ ਸੂਰਮਿਆਂ ਦੀ ਪਾਰਟੀ ਹੈ, ਸਾਡੇ ਪੁਰਖਿਆਂ ਵਲੋਂ ਕੁਰਬਾਨੀਆਂ ਕਰਕੇ ਬਣਾਈ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਥੇਬੰਦੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਪ੍ਰਧਾਨ ਬਲਜੀਤ ਸਿੰਘ ਕੰਗ ਕਿਲੀ ਗਾਂਧਰਾ ਨੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦਿਆਂ ਵਿਸ਼ੇਸ਼ ਮਿਲਣੀ ਕਰਨ ਉਪਰੰਤ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਲੀਡਰਸ਼ਿਪ 2027 ਦੀਆਂ ਚੋਣਾਂ ਲਈ ਰਣਨੀਤੀ ਬਣਾ ਰਹੀ ਹੈ, ਜਿਸ ਵਿਚ ਵਰਕਰਾਂ ਤੇ ਵਿਦੇਸ਼ੀ ਸਮਰਥਕਾਂ ਦੀ ਸ਼ਮੂਲੀਅਤ ਵਧਾਉਣਾ, ਅੰਦਰੂਨੀ ਏਕਤਾ (ਧੜੇਬੰਦੀ ਖ਼ਤਮ ਕਰਨਾ), ਅਤੇ ਪੰਥਕ ਏਜੰਡੇ ਨੂੰ ਮੁੜ ਮਜ਼ਬੂਤ ਕਰਨਾ ਸ਼ਾਮਲ ਹੈ | ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਪੰਜਾਬ ਦੀ ਮਾਂ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਲੋਕਾਂ ਦਾ ਹੁਣ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ | ਉਨ੍ਹਾਂ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੰਥਕ ਵਿਰਸੇ ਅਤੇ ਮੂਲ ਸਿਧਾਂਤਾਂ ਵੱਲ ਪਰਤਣਾ, ਨੌਜਵਾਨਾਂ ਨੂੰ ਅਹੁਦੇ ਦੇਣਾ, ਅੰਦਰੂਨੀ ਲੋਕਤੰਤਰ ਨੂੰ ਮਜ਼ਬੂਤ ਕਰਨਾ, ਕਿਸਾਨੀ ਅਤੇ ਪੰਜਾਬੀ ਮੁੱਦਿਆਂ 'ਤੇ ਡਟ ਕੇ ਪਹਿਰਾ ਦੇਣਾ ਅਤੇ ਭਿ੍ਸ਼ਟਾਚਾਰ-ਮੁਕਤ ਪੰਜਾਬ ਬਣਾਉਣਾ ਜ਼ਰੂਰੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਤੇ ਏਟਕ 'ਚ ਸ਼ਾਮਿਲ ਜਥੇਬੰਦੀਆਂ ਕੱਲ੍ਹ ਰੈਲੀ 'ਚ ਸ਼ਾਮਿਲ ਹੋਣਗੀਆਂ... ਅਗਲੀ ਖ਼ਬਰ ਅਮਰੀਕਾ-ਇਜ਼ਰਾਈਲ ਵਲੋਂ ਇਰਾਨ 'ਤੇ ਕੀਤੇ ਹਮਲੇ ਦੇ ਵਿਰੋਧ 'ਚ ਟਰੰਪ ਦਾ ਫੂਕਿਆ ਪੁਤਲਾ <br/>
Ad Position 24