ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਅਤੇ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ, ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ, ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਅਤੇ ਵਿੱਤੀ ਮੰਗਾਂ ਦੇ ਹੱਲ ਸਬੰਧੀ 8 ਮਾਰਚ ਨੂੰ ਪੰਜਾਬ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ 'ਤੇ ਵਿਧਾਨ ਸਭਾ ਦਾ ਘਿਰਾਓ ਕਰਨ ਜਾਂਦੇ ਸਮੇਂ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਦਾਗ਼ਣ ਤੋਂ ਇਲਾਵਾ ਪਾਣੀ ਦੀਆਂ ਬੁਛਾੜਾਂ ਨਾਲ ਕਰਮਚਾਰੀਆਂ ਅਤੇ ਅਧਿਆਪਕਾਂ ਦੀਆਂ ਪੱਗਾਂ ਲਾਹੀਆਂ ਗਈਆਂ | ਮਹਿਲਾ ਅਧਿਆਪਕਾਂ ਕਰਮਚਾਰੀਆਂ ਦੀਆਂ ਚੁੰਨੀਆਂ ਸੜਕਾਂ 'ਤੇ ਰੋਲੀਆਂ ਗਈਆਂ ਜਿਸ ਦੇ ਵਿਰੋਧ ਵਿਚ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਇਕ ਹੰਗਾਮੀ ਸੂਬਾ ਪੱਧਰੀ ਮੀਟਿੰਗ 11 ਮਾਰਚ ਨੂੰ ਮੋਗਾ ਵਿਖੇ ਰੱਖੀ ਗਈ ਹੈ ਜਿਸ ਵਿਚ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ 21 ਮਾਰਚ ਨੂੰ ਸੂਬਾ ਪੱਧਰੀ ਮਹਾਂ ਰੋਸ ਰੈਲੀ ਸਬੰਧੀ ਰਣਨੀਤੀ ਬਣਾਏਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਮਸ਼ੇਰ ਸਿੰਘ ਜ਼ਿਲਾ ਪ੍ਰਧਾਨ, ਜਸਵੰਤ ਸਿੰਘ ਜਨਰਲ ਸਕੱਤਰ, ਅਮਨਦੀਪ ਸਿੰਘ ਮੀਡੀਆ ਕੋਆਰਡੀਨੇਟਰ, ਗੁਰਦੀਪ ਸਿੰਘ ਪੀਟਰ, ਗਗਨਦੀਪ ਸਿੰਘ ਸਟੇਟ ਕਮੇਟੀ ਮੈਂਬਰ, ਹਰਪ੍ਰੀਤ ਸਿੰਘ ਸਹਿਗਲ ਮੀਤ ਸੀਨੀਅਰ ਪ੍ਰਧਾਨ, ਇੰਦਰਪਾਲ ਸਿੰਘ, ਅਮਨਦੀਪ ਸਿੰਘ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਵਿੱਤ ਸਕੱਤਰ, ਸੰਦੀਪ ਡੀ.ਪੀ., ਜਸਵਿੰਦਰ ਸਿੰਘ ਪ੍ਰੈੱਸ ਸਕੱਤਰ, ਨਿਰਮਲਜੀਤ ਸਿੰਘ, ਬਲਰਾਜ ਕੋਕਰੀ, ਅੰਮਿ੍ਤਪਾਲ ਸਿੰਘ, ਵਨੀਤ, ਦੀਪਕ ਨਈਅਰ, ਸੰਜੀਵ ਬਲਾਕ ਪ੍ਰਧਾਨ, ਜਸਵੰਤ ਅੰਮੀਵਾਲ, ਜਰਨੈਲ ਸਿੰਘ ਆਦਿ ਹਾਜ਼ਰ ਸਨ |