08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਚੰਡੀਗੜ੍ਹ 'ਚ ਮੁਲਾਜ਼ਮਾਂ 'ਤੇ ਹੋਏ ਸਰਕਾਰੀ ਜਬਰ ਦੇ ਵਿਰੋਧ 'ਚ ਅਧਿਆਪਕ ਜਥੇਬੰਦੀਆਂ ਨੇ ਮੁੱਖ ਮੰਤਰੀ ਦੀ ਅਰਥੀ ਫੂਕੀ

Ad Position 21
No active advertisement
ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ ਅਧਿਆਪਕ ਅਤੇ ਆਗੂ | <br/> 10-03-2026
ਧਰਮਕੋਟ, 9 ਮਾਰਚ (ਪਰਮਜੀਤ ਸਿੰਘ)-ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਚੰਡੀਗੜ੍ਹ ਵੱਲ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਮੁਲਾਜ਼ਮਾਂ ਤੇ ਅਧਿਆਪਕਾਂ ਨੂੰ ਰਸਤੇ 'ਚ ਰੋਕ ਕੇ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਮੁਲਾਜ਼ਮਾਂ ਤੇ ਅਧਿਆਪਕਾਂ 'ਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ, ਪੰਜਾਬ ਦੇ ਮੁਲਾਜ਼ਮਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ, ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਤੇ ਜ਼ਬਰਦਸਤ ਲਾਠੀ ਚਾਰਜ ਕੀਤਾ ਗਿਆ | ਇਸ ਪ੍ਰਦਰਸ਼ਨ ਵਿਚ ਪੰਜਾਬ ਦੇ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਲਾਹੀਆਂ ਗਈਆਂ ਤੇ ਔਰਤਾਂ ਦੀਆਂ ਚੁੰਨੀਆਂ ਪੈਰਾਂ ਵਿਚ ਰੋਲੀਆਂ ਗਈਆਂ ਜਿਸ ਦੇ ਵਿਰੋਧ 'ਚ ਅੱਜ ਧਰਮਕੋਟ ਵਿਖੇ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਗੁਰਪ੍ਰੀਤ ਸਿੰਘ ਅਮੀਵਾਲ, ਜੱਜਪਾਲ ਸਿੰਘ ਬਾਜੇਕੇ, ਗੁਰਮੀਤ ਸਿੰਘ ਢੋਲੇਵਾਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਤੇ ਮੰਗ ਕੀਤੀ ਗਈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾ ਪੰਜਾਬ ਦੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੁਰਾਣੀ ਪੈਨਸ਼ਨ ਦੀ ਬਹਾਲੀ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨਾ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨੀਆਂ, ਬੰਦ ਪਏ ਭੱਤੇ ਤੁਰੰਤ ਜਾਰੀ ਕੀਤੇ ਜਾਣ, ਮਿਡ ਡੇ ਮੀਲ ਤੇ ਆਸ਼ਾ ਵਰਕਰਾਂ ਦੇ ਮਾਣ ਭੱਤੇ ਵਿੱਚ ਤੁਰੰਤ ਵਾਧਾ ਕੀਤਾ ਜਾਵੇ ਤੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ | ਅਧਿਆਪਕ ਆਗੂਆਂ ਸਿੱਖ ਕੌਮ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਸਿੱਖ ਨੌਜਵਾਨਾਂ ਦੀਆਂ ਪੱਗਾਂ ਨੂੰ ਪੈਰਾਂ ਵਿਚ ਰੋਲਣ ਅਤੇ ਔਰਤਾਂ ਦੀਆਂ ਚੁੰਨੀਆਂ ਰੋਲਣ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਤਲਬ ਕੀਤਾ ਜਾਵੇ | ਅਧਿਆਪਕ ਆਗੂਆਂ ਨੇ ਕਿਹਾ ਕਿ 12 ਮਾਰਚ ਨੂੰ ਫਿਰ ਚੰਡੀਗੜ੍ਹ 'ਚ ਅਧਿਆਪਕਾਂ ਵਲੋਂ ਰੋਹ ਭਰਪੂਰ ਮੁਜ਼ਾਹਰਾ ਕੀਤਾ ਜਾਵੇਗਾ | ਇਸ ਮੌਕੇ ਸੋਹਣ ਸਿੰਘ, ਅਵਤਾਰ ਸਿੰਘ, ਮਣੂ ਮੱਕੜ, ਮੈਦਾਨ ਗੋਪਾਲ, ਅਮਿਤ ਕੁਮਾਰ, ਗੁਰਵਿੰਦਰ ਸ਼ਾਦੀ ਵਾਲਾ, ਗੁਰਿੰਦਰਜੀਤ, ਯੋਗੇਸ਼ ਠਾਕੁਰ, ਪੰਕਜ ਸੇਤੀਆ ਸਿੰਘ, ਜਗਦੀਪ ਸਿੰਘ, ਸਰੇਸ਼ ਕੁਮਾਰ, ਸੰਜੂ, ਗੁਲਾਬ ਸਿੰਘ, ਸੁਮਿਤ ਕੁਮਾਰ, ਵਰਿੰਦਰ ਸਿੰਘ, ਗੁਰਿੰਦਰ ਸਿੰਘ, ਗਨੀਸ਼ ਪੱਬੀ, ਪੁਨੀਤ ਗਰਗ ਸਿੰਘ, ਗੁਰਸੇਵਕ ਸਿੰਘ, ਦਵਿੰਦਰ ਸਿੰਘ, ਅਮਨਦੀਪ ਸਿੰਘ, ਮਦਨ ਗੋਪਾਲ, ਅਮਿਤ ਕੁਮਾਰ, ਵਿਨੋਦ ਕੁਮਾਰ, ਬਲਦੇਵ ਸਿੰਘ, ਕਰਤਾਰ ਸਿੰਘ, ਰੁਬਿੰਦਰ ਕੌਰ, ਦਰਸ਼ਨਪਾਲ ਕੌਰ, ਕਿਰਨ, ਸੁਮਨ ਲਤਾ, ਜੀਵਨਜੋਤ ਕੌਰ, ਮਨਜੀਤ ਕੌਰ, ਹਰਪ੍ਰੀਤ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਕਾਲਜ ਫ਼ਾਰ ਵੂਮੈਨ ਮੋਗਾ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਫ਼ੈਸਲਾ <br/>
Ad Position 24