08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਸਾਰੇ ਵਾਅਦੇ ਪੁਗਾਏ-ਪ੍ਰੇਮ ਚੰਦ ਚੱਕੀ ਵਾਲੇ

Ad Position 21
No active advertisement
ਅਜੀਤ ਡੈਸਕ 10-03-2026
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਤੇ ਪਿਛਲੇ ਲੰਬੇ ਸਮੇਂ ਤੋਂ ਜੋ ਵਿਰੋਧੀ ਪਾਰਟੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਰੌਲਾ ਪਾ ਰਹੀਆਂ ਸਨ, ਉਹ ਸਾਲ 2026-27 ਦੇ ਬਜਟ 'ਚ ਪੂਰਾ ਕਰ ਦਿੱਤਾ ਹੈ ਤੇ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਦੇਣਾ ਤੇ ਦਲਿਤ ਭਾਈਚਾਰੇ ਦੀਆਂ ਔਰਤਾਂ ਨੂੰ 15 ਰੁਪਏ ਪ੍ਰਤੀ ਮਹੀਨਾ ਦੇਣਾ ਇਕ ਵੱਡਾ ਇਤਿਹਾਸਕ ਫ਼ੈਸਲਾ ਹੈ | ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪੂਰੀ ਕੈਬਨਿਟ ਟੀਮ ਵਧਾਈ ਦੀ ਹੱਕਦਾਰ ਹੈ | ਇਹ ਪ੍ਰਗਟਾਵਾ ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜੋ ਬਜਟ ਪੇਸ਼ ਕੀਤਾ ਗਿਆ ਹੈ ਉਹ ਲੋਕ ਹਿਤ ਫ਼ੈਸਲੇ ਹਨ | ਸਰਕਾਰ ਨੇ ਜੋ ਬਿਜਲੀ ਦੇ ਰੇਟ ਘਟਾਏ ਹਨ, ਉਸ ਦਾ ਸਿੱਧਾ ਲਾਭ ਸੂਬੇ ਦੇ ਲੋਕਾਂ ਨੂੰ ਮਿਲੇਗਾ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ 'ਚ ਹੀ ਵਾਹੁਣ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵਲੋਂ ਜ਼ਿਲ੍ਹੇ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਦੇ ਆਦੇਸ਼ ਜਾਰੀ
Ad Position 24