08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ 'ਚ ਹੀ ਵਾਹੁਣ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 10-03-2026
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ)-ਮਾਣਯੋਗ ਸੁਪਰੀਮ ਕੋਰਟ ਤੇ ਸੈਂਟਰਲ ਏਅਰ ਕੁਆਲਿਟੀ ਮੈਨੇਜਮੈਂਟ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਤੂੜੀ ਬਣਾਉਣ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਆਪਣੇ ਖੇਤਾਂ ਹੀ ਵਾਹਿਆ ਜਾਵੇ ਤਾਂ ਜੋ ਜ਼ਮੀਨ ਦੀ ਸਿਹਤ ਨੂੰ ਉਪਜਾਊ ਕੀਤਾ ਜਾ ਸਕੇ ਤੇ ਆਉਣ ਵਾਲੀ ਨਵੀਂ ਫ਼ਸਲ 'ਤੇ ਬੇਲੋੜੀਆਂ ਖਾਦਾਂ ਦੇ ਖ਼ਰਚੇ ਤੋਂ ਬਚਿਆ ਜਾ ਸਕੇ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਵਾਤਾਵਰਨ ਵਿਚ ਤਪਸ਼ ਜ਼ਿਆਦਾ ਹੋਣ ਕਾਰਨ ਤਕਰੀਬਨ ਸਾਰੇ ਹੀ ਮਿੱਤਰ ਕੀੜੇ ਮਰ ਜਾਂਦੇ ਹਨ | ਇਸ ਦੌਰਾਨ ਹਵਾ ਖ਼ੁਸ਼ਕ ਹੋਣ ਕਰਕੇ ਦਰੱਖਤ ਤੇ ਹੋਰ ਬਨਸਪਤੀ ਵੀ ਸੜ ਜਾਂਦੇ ਹਨ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਤੇ ਵਾਤਾਵਰਨ ਦੀ ਸਾਂਭ-ਸੰਭਾਲ 'ਚ ਆਪਣਾ ਯੋਗਦਾਨ ਪਾਉਣ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਲਗਾਤਾਰ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਜ਼ਿਲ੍ਹੇ 'ਚ ਪ੍ਰਚਾਰ ਵੈਨਾਂ ਦੁਆਰਾ ਵੀ ਜਾਣਕਾਰੀ ਦਿੱਤੀ ਜਾਵੇਗੀ ਤੇ ਇਸ ਸਬੰਧੀ ਲਿਟਰੇਚਰ ਵੀ ਵੰਡਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਆਉਣ ਵਾਲੀਆਂ ਸੂਬੇ ਦੀਆਂ ਚੋਣਾਂ 'ਚ ਪੂਰੀ ਤਿਆਰੀ ਨਾਲ ਉੱਤਰੇਗੀ-ਪ੍ਰਧਾਨ ਖਾਈ <br/> ਅਗਲੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਸਾਰੇ ਵਾਅਦੇ ਪੁਗਾਏ-ਪ੍ਰੇਮ ਚੰਦ ਚੱਕੀ ਵਾਲੇ
Ad Position 24