08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

14 ਨੂੰ ਮੋਗਾ ਵਿਖੇ ਭਾਜਪਾ ਦੀ ਰੈਲੀ ਦਾ ਬੀ.ਕੇ.ਯੂ. ਤੋਤੇਵਾਲ ਵਲੋਂ ਸ਼ਾਂਤਮਈ ਤਰੀਕੇ ਨਾਲ ਕੀਤਾ ਜਾਵੇਗਾ ਡਟਵਾਂ ਵਿਰੋਧ-ਸੁੱਖ ਗਿੱਲ <br/>

Ad Position 21
No active advertisement
ਅਜੀਤ ਡੈਸਕ 10-03-2026
ਧਰਮਕੋਟ, 9 ਮਾਰਚ (ਪਰਮਜੀਤ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਤੋਤੇ ਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਐਲਾਨ ਕਰਦਿਆਂ ਕਿਹਾ ਕੇ 14 ਮਾਰਚ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 2027 ਦੇ ਅਗਾਜ ਲਈ ਭਾਰਤੀ ਜੰਤਾ ਪਾਰਟੀ ਦੀ ਮੋਗਾ ਦੇ ਕਿਲੀ ਚਾਹਲਾਂ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ | ਭਾਰਤੀ ਕਿਸਾਨ ਯੂਨੀਅਨ ਤੋਤੇ ਵਾਲ ਵਲੋਂ ਕਿਸਾਨੀ ਮੰਗਾਂ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਡਟਵਾਂ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕੇ 7 ਜਨਵਰੀ 2023 ਤੋਂ ਚੰਡੀਗੜ੍ਹ ਮੋਹਾਲੀ ਦੇ ਬਾਰਡਰ ਤੇ ਚਾਰੋ ਧਰਮਾਂ ਦੇ ਗ੍ਰੰਥਾਂ ਦੇ ਸਤਿਕਾਰ ਲਈ ਸਖ਼ਤ ਕਾਨੂੰਨ ਬਣਾਉਣ ਅਤੇ ਸਾਰੇ ਹੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚਾਹੇ ਉਹ ਭਾਈ ਜਗਤਾਰ ਸਿੰਘ ਹਵਾਰਾ ਅਤੇ ਉਨ੍ਹਾਂ ਦੇ ਸਾਥੀ ਹੋਣ ਚਾਹੇ ਉਹ ਭਾਈ ਅੰਮਿ੍ਤਪਾਲ ਸਿੰਘ ਤੇ ਉਨ•ਾਂ ਦੇ ਸਾਥੀਆਂ ਦੀ ਰਿਹਾਈ ਦਾ ਮਸਲਾ ਹੋਵੇ ਜਾਂ ਫਿਰ ਕਿਸਾਨੀ ਮੰਗਾਂ ਜਿੰਨਾਂ ਵਿਚ ਐਮ.ਐਸ.ਪੀ. ਦਾ ਗਰੰਟੀ ਕਾਨੂੰਨ ਬਣਾਉਣ ਦੀ ਗੱਲ ਹੋਵੇ ਜਾਂ ਫਿਰ ਕਿਸਾਨ ਮਜ਼ਦੂਰ ਦੇ ਕਰਜ਼ਾ ਮੁਆਫ਼ੀ ਦੀ ਗੱਲ ਹੋਵੇ ਜਾਂ ਫਿਰ ਅਮਰੀਕਾ ਨਾਲ ਫ਼ਰੀ ਟਰੇਡ ਸਮਝੌਤੇ ਦੀ ਗੱਲ ਹੋਵੇ | ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਇਹ ਵਿਰੋਧ ਸ਼ਾਂਤ ਮਈ ਤਰੀਕੇ ਨਾਲ ਕਾਲੀਆਂ ਝੰਡੀਆਂ ਵਿਖਾ ਕੇ ਮੋਗਾ ਵਿਖੇ ਅਮਿਤ ਸ਼ਾਹ ਦੇ ਪਹੁੰਚਣ ਤੇ ਕੀਤਾ ਜਾਵੇਗਾ | ਜਿਸ ਵਿੱਚ ਸੁੱਖ ਗਿੱਲ ਮੋਗਾ ਨੇ ਸਾਰੀਆਂ ਹੀ ਕਿਸਾਨ ਜਥੇਬੰਦੀਆਂ, ਸਿੱਖ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਮੁਲਾਜ਼ਮ ਜਥੇਬੰਦੀਆਂ ਅਤੇ ਹਰ ਵਰਗ ਨੂੰ ਇਸ ਵਿਰੋਧ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਦਸਮੇਸ਼ ਪਾਰਕ ਮੋਗਾ ਵਿਖੇ ਕੌਮਾਂਤਰੀ ਔਰਤ ਦਿਵਸ ਜੋਸ਼ੋ-ਖਰੋਸ਼ ਨਾਲ ਮਨਾਇਆ <br/>
Ad Position 24