ਧਰਮਕੋਟ, 9 ਮਾਰਚ (ਪਰਮਜੀਤ ਸਿੰਘ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਵਿਚ ਭਾਸ਼ਣ ਤੇ ਕਵਿਤਾ ਮੁਕਾਬਲੇ ਕਰਵਾਏ ਗਏ | ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਵਿਚ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਵਿਚ ਔਰਤਾਂ ਦੀ ਮਹੱਤਤਾ 'ਤੇ ਆਪਣੇ ਵਿਚਾਰ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਪ੍ਰਗਟ ਕੀਤੇ | ਰੀਤਿਕਾ, ਕਰਨਦੀਪ ਕੌਰ, ਕੋਮਲ, ਨਵਜੋਤ ਕੌਰ, ਰਾਜਦੀਪ ਕੌਰ ਅਤੇ ਕੰਨਣਜੀਤ ਕੌਰ ਨੇ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ | ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਸ਼ਬਦਾਂ ਰਾਹੀਂ ਔਰਤ ਦੀ ਤਾਕਤ, ਸੰਘਰਸ਼ ਅਤੇ ਸਫਲਤਾ ਨੂੰ ਦਰਸਾਇਆ | ਵਿਦਿਆਰਥੀਆਂ ਵਲੋਂ ਨਾਰੀ ਚੇਤਨਾ ਤੇ ਇਕ ਸਕਿੱਟ ਵੀ ਪੇਸ਼ ਕੀਤੀ ਗਈ | ਜਿਸ ਵਿਚ ਕੋਮਲ, ਰੀਤਿਕਾ, ਮਨਜੋਤ ਸਿੰਘ, ਗੁਰਵਿੰਦਰ ਸਿੰਘ, ਸੰਦੀਪ ਕੌਰ ਨੇ ਪਾਤਰਾਂ ਦੇ ਵਜੋਂ ਬਾਖ਼ੂਬੀ ਰੋਲ ਅਦਾ ਕੀਤਾ | ਕਾਲਜ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਦੀ ਪ੍ਰਸਤੁਤੀ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਅਰਵਿੰਦਰ ਸਿੰਘ, ਨਰੇਸ਼ ਸ਼ਰਮਾ, ਮਨਪ੍ਰੀਤ ਕੌਰ, ਤਨਵੀਰ ਕੌਰ ਅਤੇ ਅਨੁਰਾਗ ਕੌਰ ਹਾਜ਼ਰ ਸਨ | ਇਸ ਮੌਕੇ ਵਿਦਿਆਰਥੀਆਂ ਵਲੋਂ ਮਹਿਲਾਂ ਦਿਵਸ ਨਾਲ ਸੰਬਧਤ ਪੋਸਟਰ ਵੀ ਤਿਆਰ ਕੀਤੇ ਗਏ |