08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਦੀਨਾ ਸਾਹਿਬ ਵਿਖੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਦਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 10-03-2026
ਨਿਹਾਲ ਸਿੰਘ ਵਾਲਾ, 9 ਮਾਰਚ (ਸੁਖਦੇਵ ਸਿੰਘ ਖ਼ਾਲਸਾ)-ਗੁਰਦੁਆਰਾ ਲੋਹਗੜ੍ਹ ਸਾਹਿਬ, ਪਿੰਡ ਦੀਨਾਂ ਵਿਖੇ ਐਨ.ਆਰ.ਆਈਜ਼ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਅਤੇ ਲੈਨਜ਼ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਰੂਰਲ ਐਨ.ਜੀ.ਓ. ਮੋਗਾ ਦੇ ਚੀਫ਼ ਪੈਟਰਨ ਮਹਿੰਦਰ ਪਾਲ ਲੂੰਬਾ ਅਤੇ ਆਨੰਦ ਈਸ਼ਰ ਸਪੋਰਟਸ ਕਲੱਬ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਨੇ ਸਾਂਝੇ ਤੌਰ 'ਤੇ ਕੀਤਾ | ਕੈਂਪ ਦੌਰਾਨ ਜਗਦੰਬਾ ਆਈ ਹਸਪਤਾਲ ਬਾਘਾ ਪੁਰਾਣਾ ਦੀ ਟੀਮ ਵਲੋਂ ਮਰੀਜ਼ਾਂ ਦਾ ਚੈਕ-ਅੱਪ ਕਰਕੇ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਅਤੇ ਅਪ੍ਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਦੇ ਅਪ੍ਰੇਸ਼ਨ ਜਗਦੰਬਾ ਆਈ ਹਸਪਤਾਲ ਬਾਘਾ ਪੁਰਾਣਾ ਵਿਖੇ ਕੀਤੇ ਗਏ | ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਜੱਸੀ ਨੇ ਇਸ ਕੈਂਪ ਲਈ ਸਹਿਯੋਗ ਦੇਣ ਵਾਲੇ ਐਨ.ਆਰ.ਆਈ. ਮਾਸਟਰ ਤੇਜਾ ਸਿੰਘ ਕੈਨੇਡਾ, ਜਗਦੇਵ ਸਿੰਘ ਲਾਡੀ ਆਸਟ੍ਰੇਲੀਆ, ਬਾਬਾ ਸੁਖਵਿੰਦਰ ਸਿੰਘ ਅਮਰੀਕਾ ਦਾ ਧੰਨਵਾਦ ਕਰਦਿਆਂ ਮਰੀਜ਼ਾਂ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ | ਇਸ ਮੌਕੇ ਲਖਵਿੰਦਰ ਸਿੰਘ, ਜੀਵਨ ਸਿੰਘ, ਡਾ. ਗੁਰਸੇਵਕ ਸਿੰਘ, ਸਰਬਜੀਤ ਸਿੰਘ, ਸਾਧੂ ਸਿੰਘ, ਬਾਗ਼ੀ ਜੈਦਕਾ, ਸੰਦੀਪ ਸਿੰਘ, ਤਰਸੇਮ ਸਿੰਘ ਧਾਲੀਵਾਲ, ਨਿਰਵੈਰ ਸਿੰਘ, ਬੂਟਾ ਸਿੰਘ, ਗੁਰਦੁਆਰਾ ਲੋਹਗੜ੍ਹ ਸਾਹਿਬ, ਦੀਨਾਂ ਦੇ ਮੈਨੇਜਰ ਰਾਜਪਾਲ ਸਿੰਘ, ਮੰਗਲ ਸਿੰਘ ਤੋਂ ਇਲਾਵਾ ਜਗਦੰਬਾ ਹਸਪਤਾਲ ਦੇ ਡਾ. ਮਨਦੀਪ ਕੌਰ, ਪੈਰਾਮੈਡੀਕਲ ਸਟਾਫ਼ ਦਵਿੰਦਰ ਕੌਰ, ਲਖਵੀਰ ਸਿੰਘ ਅਤੇ ਗੁਰਲਾਲ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵਲੋਂ ਜ਼ਿਲ੍ਹੇ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਦੇ ਆਦੇਸ਼ ਜਾਰੀ ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>
Ad Position 24