ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ)-ਭਾਜਪਾ ਨੇ 14 ਮਾਰਚ ਨੂੰ ਪੰਜਾਬ 'ਚ ਹੋਣ ਵਾਲੀ ਬਦਲਾਅ ਰੈਲੀ ਸਬੰਧੀ ਇਕ ਨਵੀਂ ਪਹਿਲ ਕੀਤੀ ਹੈ, ਜੋ ਸੂਬੇ ਦੀ ਰਾਜਨੀਤੀ ਵਿਚ ਇਕ ਨਵਾਂ ਅਧਿਆਇ ਸ਼ੁਰੂ ਕਰ ਸਕਦੀ ਹੈ | ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨਾਂ ਵਿਜੇ ਸ਼ਰਮਾ, ਰਾਕੇਸ਼ ਸ਼ਰਮਾ ਅਤੇ ਜ਼ਿਲ੍ਹਾ ਉਪ ਪ੍ਰਧਾਨ ਦੇਵ ਪਿ੍ਆ ਤਿਆਗੀ ਨੇ ਸਪੱਸ਼ਟ ਕੀਤਾ ਕਿ ਮੋਗਾ ਰੈਲੀ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਸਮਰਪਿਤ ਹੋਵੇਗੀ | ਰਾਕੇਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਨੂੰ ਬਦਲਾਅ ਦੀ ਲੋੜ ਹੈ | ਨੌਜਵਾਨਾਂ ਨੂੰ ਵਿਦੇਸ਼ ਜਾਣ ਦੇ ਆਪਣੇ ਸੁਪਨੇ ਤਿਆਗ ਕੇ ਆਪਣੀ ਮਿੱਟੀ ਨਾਲ ਜੁੜਨਾ ਚਾਹੀਦਾ ਹੈ | ਜ਼ਿਲ੍ਹਾ ਉਪ ਪ੍ਰਧਾਨ ਦੇਵ ਪਿ੍ਆ ਤਿਆਗੀ, ਜੋ ਪਿਛਲੇ 18 ਸਾਲਾਂ ਤੋਂ ਮੋਗਾ ਵਿਚ ਕੰਮ ਕਰ ਰਹੇ ਹਨ ਅਤੇ ਵਪਾਰ ਸੈਲ ਦੇ ਸੂਬਾ ਸਹਿ-ਕਨਵੀਨਰ ਹਨ, ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਹੁਣ ਬਦਲਾਅ ਦੇ ਰਾਹ 'ਤੇ ਹਨ | ਹਰ ਸਾਲ ਮੈਂ ਸੈਂਕੜੇ ਪੰਜਾਬੀ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਦਾ ਹਾਂ | ਮੈਂ ਉਨ੍ਹਾਂ ਦੇ ਸੁਪਨੇ ਦੇਖਦਾ ਹਾਂ, ਉਨ੍ਹਾਂ ਦੀਆਂ ਉਮੀਦਾਂ ਸੁਣਦਾ ਹਾਂ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਦਾ ਹਾਂ | ਅੱਜ ਮੈਂ ਜੋ ਬਦਲਾਅ ਦੇਖ ਰਿਹਾ ਹਾਂ, ਉਹ ਪੰਜਾਬ ਲਈ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੈ | ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ ਨੇ ਕਿਹਾ ਕਿ ਮੋਗਾ ਪੰਜਾਬ ਦੀ ਰਾਜਨੀਤੀ ਦਾ ਕੇਂਦਰ ਹੈ ਅਤੇ ਇੱਥੋਂ ਦਿੱਤਾ ਗਿਆ ਸੁਨੇਹਾ ਹਰ ਜਗ੍ਹਾ ਸੁਣਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਰੈਲੀ ਸਾਰੇ ਪੰਜਾਬ ਨੂੰ ਇਕ ਨਵਾਂ ਸੁਨੇਹਾ ਦੇਵੇਗੀ |