06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮਾਮਲਾ ਪੰਜਾਬ ਸਰਕਾਰ ਵਲੋਂ ਬਜਟ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਬਜਟ ਨਾ ਰੱਖਣ ਦਾ-ਬਜਟ ਦੀਆਂ ਕਾਪੀਆਂ ਸਾੜੀਆਂ <br/>

Ad Position 21
No active advertisement
ਅਜੀਤ ਡੈਸਕ 11-03-2026
ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ)-ਅੱਜ ਪੰਜਾਬ ਸਰਕਾਰ ਦੇ ਬਜਟ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਕੁੱਝ ਵੀ ਨਾ ਰੱਖੇ ਜਾਣ ਦੇ ਵਿਰੁੱਧ ਰੋਸ ਵਜੋਂ ਪਸਸਫ 1680, ਸੈਕਟਰ 22ਬੀ ਵਲੋਂ ਮੋਗਾ ਦੇ ਬੱਸ ਅੱਡੇ ਵਿਚ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਪੰਜਾਬ ਪੈਨਸ਼ਨਰ ਯੂਨੀਅਨ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਕਿਹਾ ਕਿ ਸਰਕਾਰ ਦਾ ਫ਼ਰਜ਼ ਹੁੰਦਾ ਹੈ ਕਿ ਲੋਕਾਂ ਦੀ ਗੱਲ ਸੁਣੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ ਪਰ ਇਹ ਸਰਕਾਰ ਪਤਾ ਨਹੀਂ ਕਿਹੋ ਜਿਹੀ ਪੇਸ਼ ਪਈ ਹੈ, ਜੋ ਗੱਲ ਸੁਣਨ ਦੀ ਬਜਾਏ ਲੋਕਾਂ 'ਤੇ ਲਾਠੀਚਾਰਜ ਕਰਦੀ ਹੈ ਅਤੇ ਪਾਣੀ ਦੀਆਂ ਬੁਛਾੜਾਂ ਮਾਰਦੀ ਹੈ, ਨਾ ਇਹ ਕਿਸਾਨਾਂ ਦੀ ਨਾ ਅਧਿਆਪਕਾਂ ਦੀ ਕਿਸੇ ਦੀ ਪ੍ਰਵਾਹ ਨਹੀਂ ਕਰਦੇ |
ਉਨ੍ਹਾਂ ਕਿਹਾ ਕਿ ਇਸ ਸਰਕਾਰ ਨੂੰ ਚਲਦਾ ਕਰਨ ਦੀ ਲੋੜ ਹੈ | ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੁਲਿਸ ਵਲੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਤੇ ਲਾਠੀਚਾਰਜ ਕਰਨ ਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਪੁਰਜ਼ੋਰ ਨਿਖੇਧੀ ਕਰਦੇ ਹੋਏ ਕਿਹਾ ਕਿ ਹੁਣ ਇਸ ਸਰਕਾਰ ਦਾ ਅੰਤ ਆਇਆ ਹੈ | ਉਨ੍ਹਾਂ ਕਿਹਾ ਕਿ ਇਹ ਸਰਕਾਰ ਝੂਠਿਆਂ ਦੀ ਸਰਕਾਰ ਹੈ, ਲਾਰਿਆਂ ਨਾਲ ਹੀ ਸਾਰ ਹੈ | ਅਜੇ ਤੱਕ ਨਾ ਤਾਂ ਨਵੀਂ ਭਰਤੀ ਚਾਲੂ ਕੀਤੀ ਹੈ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ | ਸਰਕਾਰੀ ਜਾਇਦਾਦਾਂ ਵੇਚ ਕੇ ਟਾਈਮ ਪਾਸ ਕੀਤਾ ਜਾ ਰਿਹਾ ਹੈ | ਇਸ ਮੌਕੇ ਸੁਰਿੰਦਰ ਸਿੰਘ ਬਰਾੜ, ਹਰੀ ਬਹਾਦਰ ਬਿੱਟੂ, ਗੁਰਜੰਟ ਸਿੰਘ ਕੋਕਰੀ, ਗੁਰਪ੍ਰੀਤ ਸਿੰਘ, ਜਸਪਾਲ ਪਾਲੀ, ਭੁਪਿੰਦਰ ਸਿੰਘ ਸੇਖੋਂ, ਧਰਮਜੀਤ ਸਿੰਘ, ਰਾਜਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਬਾਘਾ ਪੁਰਾਣਾ ਵਿਖੇ ਭਲਕੇ <br/> ਅਗਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਦੀ ਵਿਦਿਆਰਥਣ ਨੇ ਇੰਟਰਨੈਸ਼ਨਲ ਸਾਇੰਸ ਓਲੰਪਿਆਡ ਪ੍ਰੀਖਿਆ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24