ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ) -ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਦੇ 40 ਹਲ਼ਕਿਆ ਵਿਚ ਸ਼ੁਰੂ ਕੀਤੀਆਂ ਪੰਜਾਬ ਬਚਾਓ ਰੈਲੀਆਂ ਦੀ ਕੜੀ ਤਹਿਤ 12 ਮਾਰਚ ਨੂੰ ਬਾਘਾ ਪੁਰਾਣਾ ਦੀ ਅਨਾਜ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੰੂਵਾਲਾ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਅਤੇ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਡੱਲਾ ਨੇ ਦੱਸਿਆ ਕਿ 12 ਮਾਰਚ ਦੀ ਰੈਲੀ ਨੂੰ ਲੈ ਕੇ ਆਗੂਆਂ, ਵਰਕਰਾਂ ਤੇ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ 12 ਮਾਰਚ ਬਾਘਾ ਪੁਰਾਣਾ ਰੈਲੀ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਹਲਕੇ ਵਿਚ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਲੋਕਾਂ ਨੂੰ ਆਪ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋ ਜਾਣੂੰ ਕਰਵਾਇਆ ਜਾ ਰਿਹਾ ਹੈ |