ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਸਮਾਗਮ 'ਤੇ ਪੁੱਜੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ ਕਾਹਨ ਸਿੰਘ ਵਾਲਾ ਨੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਤੇ ਚੋਣਾਂ ਦੌਰਾਨ ਆਈਆਂ ਸਮੱਸਿਆਵਾਂ ਤੇ ਸੱਤਾਧਾਰੀ ਪਾਰਟੀ ਵਲੋਂ ਕੀਤੀਆਂ ਵਧੀਕੀਆਂ ਬਾਰੇ ਵਿਚਾਰਾਂ ਕੀਤੀਆਂ ਤੇ ਕਿਹਾ ਕਿ ਹੁਣ ਲੋਕਾਂ ਦਾ ਸ਼ੋ੍ਰਮਣੀ ਅਕਾਲੀ ਦਲ ਪ੍ਰਤੀ ਉਤਸ਼ਾਹ ਵਧਿਆ ਹੈ ਤੇ ਵੱਡੀ ਗਿਣਤੀ ਵਿਚ ਹਲਕੇ ਵਿਚੋਂ ਲੋਕ ਅਕਾਲੀ ਦਲ ਨਾਲ ਜੁੜ ਰਹੇ ਹਨ | ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਹਨ ਸਿੰਘ ਵਾਲਾ ਨੂੰ ਜਿੱਤ ਦੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਤੁਸੀ ਹੁਣੇ ਤੋਂ ਹੀ 2027 ਦੀਆਂ ਚੋਣਾਂ ਲਈ ਕਮਰਕੱਸੇ ਕਰ ਲਵੋ | ਇਸ ਮੌਕੇ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ ਸਰਕਲ ਪ੍ਰਧਾਨ, ਬੂਟਾ ਸਿੰਘ ਦੌਲਤਪੁਰਾ, ਰਣਦੀਪ ਸਿੰਘ ਦਾਰਾਪੁਰ ਨੌਜਵਾਨ ਆਗੂ, ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ, ਗੁਰਬਿੰਦ ਸਿੰਘ ਸਿੰਘਾਂਵਾਲਾ, ਗੁਰਚਰਨ ਸਿੰਘ ਨੇ ਵੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ |