ਠੱਠੀ ਭਾਈ, 10 ਮਾਰਚ (ਜਗਰੂਪ ਸਿੰਘ ਮਠਾੜੂ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਜਥੇਬੰਦੀ ਦੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਪਿੰਡ ਸੁਖਾਨੰਦ ਵਿਖੇ ਹੋਈ | ਮੀਟਿੰਗ ਨੂੰ ਜਥੇਬੰਦੀ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਤੋਂ ਇਲਾਵਾ ਸੀਨੀਅਰ ਆਗੂ ਰਵਿੰਦਰ ਸਿੰਘ ਬਰਾੜ, ਤੇਜ ਸਿੰਘ ਰਹਿਲ, ਬਲਾਕ ਸਕੱਤਰ ਲਖਵੀਰ ਸਿੰਘ ਕੋਮਲ, ਜਸਵੀਰ ਸਿੰਘ ਮਾਹਲਾ, ਕੇਵਲ ਸਿੰਘ ਪ੍ਰਧਾਨ ਥਰਾਜ ਆਦਿ ਨੇ ਸੰਬੋਧਨ ਕਰਦਿਆਂ ਬਠਿੰਡਾ ਵਿਖੇ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਸਰਕਾਰ ਦੀ ਗੁੰਡਾਗਰਦੀ ਦੀ ਸਖ਼ਤ ਨਿਖੇਧੀ ਕੀਤੀ | ਇਸ ਤੋਂ ਇਲਾਵਾ ਜਥੇਬੰਦੀ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੇ ਨਿਰਦੇਸ਼ਾਂ ਅਨੁਸਾਰ ਸਮਾਣਾ ਵਿਖੇ ਗੁਰਜੀਤ ਸਿੰਘ ਫ਼ੌਜੀ ਵਲੋਂ ਲਗਾਏ ਟਾਵਰ ਮੋਰਚੇ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਵਿਰੁੱਧ ਸਖ਼ਤ ਕਾਨੂੰਨੀ ਬਣਾਉਣ ਦੀ ਮੰਗ ਕੀਤੀ ਤੇ ਬਹਿਬਲ, ਬਰਗਾੜੀ ਤੇ ਹੋਰ ਥਾਵਾਂ 'ਤੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਮੰਗੀਆਂ | ਅਖੀਰ 'ਚ ਪਲਵਿੰਦਰ ਸਿੰਘ ਇਕਾਈ ਪ੍ਰਧਾਨ ਸੁਖਾਨੰਦ ਵਲੋਂ ਆਏ ਸਾਰੇ ਕਿਸਾਨਾਂ ਤੇ ਆਗੂਆਂ ਦਾ ਧੰਨਵਾਦ ਕੀਤਾ | ਇਸ ਸਮੇਂ ਸਟੇਜ ਸਕੱਤਰ ਦੀ ਭੂਮਿਕਾ ਸਰਬਣ ਸਿੰਘ ਲੰਡੇ ਵਲੋਂ ਨਿਭਾਈ ਗਈ | ਇਸ ਮੌਕੇ ਤੇਜਾ ਸਿੰਘ ਖ਼ਾਲਸਾ ਸੁਖਾਨੰਦ, ਮਲਕੀਤ ਸਿੰਘ ਲਾਡੀ ਸੁਖਾਨੰਦ, ਜੁਗਿੰਦਰ ਸਿੰਘ ਚੰਨੂਵਾਲਾ, ਕਰਮਜੀਤ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਸਮਾਧ ਭਾਈ, ਜਗਤਾਰ ਸਿੰਘ ਬੁਰਜ ਲੱਧਾ, ਅਮਰਜੀਤ ਸਿੰਘ ਥਰਾਜ, ਹਰਵਿੰਦਰ ਸਿੰਘ, ਹਰਪਿੰਦਰ ਸਿੰਘ, ਚਰਨਪਾਲ, ਗੁਰਦੇਵ ਸਿੰਘ, ਗੁਰਦਿਆਲ ਸਿੰਘ, ਕਰਮਜੀਤ ਸਿੰਘ, ਸੇਵਾ ਸਿੰਘ, ਲਾਇਕ ਸਿੰਘ, ਜਗਤਾਰ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ, ਨਛੱਤਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਸਕਰਨ ਸਿੰਘ, ਵਿਜੇ ਕੁਮਾਰ, ਹਰਦੇਵ ਸਿੰਘ ਆਦਿ ਹਾਜ਼ਰ ਸਨ |