07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਾਬਾ ਮਹਿੰਦਰ ਸਿੰਘ ਜਨੇਰ ਵਾਲਿਆਂ ਦੀ ਅਗਵਾਈ 'ਚ ਵੱਖ-ਵੱਖ ਮਹਾਂਪੁਰਸ਼ਾਂ ਨੇ ਗੁਰੂ ਘਰ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਗੁਰਦੁਆਰਾ ਡੇਰਾ ਬਾਬਾ ਮੱਲ ਸਿੰਘ ਘੱਲ ਕਲਾਂ ਰੋਡ ਹਾਕਮ ਕਾ ਅਗਵਾੜ ਨਵਾਂ ਦੀ ਨੀਂਹ ਰੱਖਦੇ ਹੋਏ ਬਾਬਾ ਮਹਿੰਦਰ ਸਿੰਘ ਜਨੇਰ, ਬਾਬਾ ਬਲਦੇਵ ਸਿੰਘ ਜੋਗੇਵਾਲਾ, ਬਾਬਾ ਕਰਨੈਲ ਸਿੰਘ ਕਾਰ ਸੇਵਾ ਦਸਮੇਸ਼ ਨਗਰ ਮੋਗਾ, ਬਾਬਾ ਹਰਵਿੰਦਰ ਸਿੰਘ ਰੌਲੀ, ਬਾਬਾ ਸੁਰਜੀਤ ਸਿੰਘ ਮਹਿਰੋਂ ਤੇ ਹੋਰ | ਤਸਵੀਰ : ਹਰਜੀਤ ਸਿੰਘ <br/> 11-03-2026
ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਸਥਾਨਕ ਸ਼ਹਿਰ ਮੋਗਾ ਦੇ ਹਾਕਮ ਕਾ ਅਗਵਾੜ ਨਵਾਂ, ਘੱਲ ਕਲਾਂ ਰੋਡ ਸਥਿਤ ਗੁਰਦੁਆਰਾ ਡੇਰਾ ਬਾਬਾ ਮੱਲ ਸਿੰਘ ਸਾਖ ਪੁਰਾਣਾ ਮੋਗਾ ਦੀ ਨਵੀਂ ਬਿਲਡਿੰਗ ਦੀ ਨੀਂਹ ਵੱਖ-ਵੱਖ ਪੁੱਜੇ ਸੰਤ ਮਹਾਂਪੁਰਸ਼ਾਂ ਨੇ ਆਪਣੇ ਕਰ ਕਮਲਾਂ ਨਾਲ ਰੱਖੀ | ਸਵੇਰ ਵੇਲੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਉਪਰੰਤ ਅਰਦਾਸ ਬੇਨਤੀ ਤੋਂ ਬਾਅਦ ਬੋਲੇ ਸੋ ਨਿਹਾਲ ਤੇ ਸਤਿਨਾਮ ਸ਼੍ਰੀ ਵਾਹਿਗੁਰੂ ਦੇ ਜਾਪ ਦੌਰਾਨ ਬਾਬਾ ਮਹਿੰਦਰ ਸਿੰਘ ਜਨੇਰ ਵਾਲਿਆਂ ਦੀ ਅਗਵਾਈ ਵਿੱਚ ਪੁੱਜੇ ਹੋਏ ਸੰਤ ਮਹਾਂਪੁਰਸ਼ਾਂ ਬਾਬਾ ਬਲਦੇਵ ਸਿੰਘ ਜੋਗੇਵਾਲਾ ਦਮਦਮੀ ਦੇ, ਸੰਤ ਕਰਨੈਲ ਸਿੰਘ ਕਾਰ ਸੇਵਾ ਹਜ਼ੂਰ ਸਾਹਿਬ ਦਸਮੇਸ਼ ਨਗਰ ਮੋਗਾ, ਬਾਬਾ ਹਰਵਿੰਦਰ ਸਿੰਘ ਰੌਲੀ, ਬਾਬਾ ਸੁਰਜੀਤ ਸਿੰਘ ਮਹਿਰੋਂ ਅਤੇ ਬਾਬਾ ਮਹਿੰਦਰ ਸਿੰਘ ਜਨੇਰ ਵਾਲਿਆਂ ਨੇ ਇਕ-ਇਕ ਇੱਟ ਲਗਾ ਕੇ ਗੁਰਦੁਆਰਾ ਸਾਹਿਬ ਦੀ ਨਵੀਂ ਬਿਲਡਿੰਗ ਦੀ ਨੀਂਹ ਰੱਖੀ ਗਈ | ਇਸ ਮੌਕੇ 'ਤੇ ਬਾਬਾ ਮਹਿੰਦਰ ਸਿੰਘ ਜਨੇਰ ਵਾਲਿਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਗੁਰੂ ਘਰ ਦੀ ਨਵੀਂ ਬਿਲਡਿੰਗ ਲਈ ਹਾਕਮ ਕਾ ਅਗਵਾੜ ਨਵਾਂ ਦੇ ਵਸਨੀਕਾਂ ਤੇ ਐਨ ਆਰ ਆਈ ਭਰਾਵਾਂ ਤੇ ਸਾਧ ਸੰਗਤ ਦੇ ਸਹਿਯੋਗ ਨਾਲ ਹੀ ਨਵੇਂ ਗੁਰੂ ਘਰ ਦੀ ਉਸਾਰੀ ਸ਼ੁਰੂ ਕੀਤੀ ਗਈ ਹੈ ਤੇ ਜਲਦ ਹੀ ਕੁਝ ਮਹੀਨਿਆਂ 'ਚ ਗੁਰੂ ਘਰ ਤਿਆਰ ਕਰਕੇ ਸੰਗਤਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ | ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਜੋਗੇਵਾਲਾ, ਸੰਤ ਅਜੀਤ ਸਿੰਘ ਖੋਸਿਆਂ ਵਾਲੇ, ਸੰਤ ਬਲਦੇਵ ਸਿੰਘ ਅਜੀਤਵਾਲ, ਗਿਆਨੀ ਸਤਿਨਾਮ ਸਿੰਘ ਜਨੇਰ ਆਦਿ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੀਆਂ ਨਕਾਰੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਲੋਕ ਵੱਡੀ ਗਿਣਤੀ 'ਚ ਬਾਘਾ ਪੁਰਾਣਾ ਰੈਲੀ 'ਚ ਪਹੁੰਚਣ-ਥਰਾਜ, ਬਰਾ... ਅਗਲੀ ਖ਼ਬਰ ਸਮਾਜ ਸੇਵੀ ਰਜਿੰਦਰ ਵਧਵਾ ਦਾ ਸਨਮਾਨ <br/>
Ad Position 24