ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ 22 ਮਾਰਚ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਸਬੰਧੀ ਵਿਧਾਨ ਸਭਾ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਵਲੋਂ ਪਿੰਡ ਸੰਧੂਆਂ ਵਾਲਾ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ 22 ਮਾਰਚ ਦੀ ਮੋਗਾ ਰੈਲੀ ਵਿਚ ਵੱਡੇ ਇਕੱਠ ਨਾਲ ਸ਼ਾਮਲ ਹੋਣ ਲਈ ਕਿਹਾ | ਉਨ੍ਹਾਂ ਕਿਹਾ ਕਿ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ ਤੇ ਪਾਰਟੀ ਵਲੋਂ ਕੀਤੇ ਗਏ ਲੋਕ ਪੱਖੀ ਕੰਮਾਂ ਤੇ ਭਵਿੱਖ ਵਿਚ ਲੋਕਾਂ ਦੀ ਬਿਹਤਰੀ ਲਈ ਲਏ ਜਾਣੇ ਫ਼ੈਸਲਿਆਂ ਸਬੰਧੀ ਜਾਣੂੰ ਕਰਵਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਸੀ ਤੇ ਉਸ ਦੇ ਵਾਅਦਿਆਂ ਦੀ ਹੌਲੀ ਹੌਲੀ ਫੂਕ ਨਿਕਲ ਰਹੀ ਹੈ ਤੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ | ਪਰ ਇਹ ਸਰਕਾਰ ਹੋਣ ਵੀ ਸਿਹਤ ਬੀਮਾ ਤੇ ਔਰਤਾਂ ਨੂੰ 1000 ਰੁਪਏ ਦੇਣ ਦੇ ਡਰਾਮੇ ਕਰਕੇ ਸਰਕਾਰ ਬਣਾਉਣ ਦੇ ਦਾਅਵੇ ਕਰਦੇ ਹਨ ਪਰ ਸੂਬੇ ਦੇ ਲੋਕ ਇਨ੍ਹਾਂ ਦੇ ਬਹਿਕਾਵੇ 'ਚ ਨਹੀਂ ਆਉਣਗੇ ਤੇ ਉਹ ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਮੀਟਿੰਗ ਨੂੰ ਸੁਰਜੀਤ ਸਿੰਘ ਸੰਧੂਆਂ ਵਾਲਾ, ਗੁਰਬਿੰਦ ਸਿੰਘ ਸਿੰਘਾਂਵਾਲਾ ਦੇ ਵੀ ਸੰਬੋਧਨ ਕੀਤਾ | ਇਸ ਮੌਕੇ ਦਰਬਾਰਾ ਸਿੰਘ, ਲਵਦੀਪ ਸਿੰਘ, ਪੰਚ ਮੱਘਰ ਸਿੰਘ, ਜੋਗਿੰਦਰ ਸਿੰਘ, ਗੁਰਨਾਮ ਸਿੰਘ ਕੈਨੇਡਾ, ਬੂਟਾ ਸਿੰਘ, ਹਰਦੇਵ ਸਿੰਘ, ਮਲਕੀਤ ਸਿੰਘ, ਗੁਰਮੇਲ ਸਿੰਘ, ਸੂਬੇਦਾਰ ਚਮਕੌਰ ਸਿੰਘ, ਗੁਰਸੇਵਕ ਸਿੰਘ, ਪੰਚ ਮਨਜੀਤ ਸਿੰਘ ਹਾਜ਼ਰ ਸਨ |