ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਇਮੀਗ੍ਰੇਸ਼ਨ ਦੇ ਪਾਰਦਰਸ਼ੀ ਤੇ ਇਮਾਨਦਾਰ ਢੰਗ ਨਾਲ ਕੀਤੇ ਜਾ ਰਹੇ ਕੰਮ ਕਾਰਨ ਵੱਡੀ ਗਿਣਤੀ 'ਚ ਲੋਕਾਂ ਦੇ ਕੈਨੇਡਾ ਵੀਜ਼ੇ ਸਫਲਤਾਪੂਰਵਕ ਲੱਗ ਰਹੇ ਹਨ | ਉਨ੍ਹਾਂ ਜਾਣਕਾਰੀ ਦਿੱਤੀ ਕਿ ਹਾਲ ਹੀ 'ਚ ਸੰਸਥਾ ਵਲੋਂ ਗੁਰਵਿੰਦਰ ਸਿੰਘ ਨਿਵਾਸੀ ਪਿੰਡ ਚੰਦ ਨਵਾਂ (ਮੋਗਾ) ਦਾ ਕੈਨੇਡਾ ਓਪਨ ਵਰਕ ਪਰਮਿਟ ਵੀਜ਼ਾ ਬਹੁਤ ਘੱਟ ਸਮੇਂ ਵਿਚ ਲਗਵਾ ਕੇ ਉਸ ਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਗਿਆ | ਸੰਸਥਾ ਵਲੋਂ ਹੁਣ ਡਾਇਰੈਕਟ ਏਅਰਲਾਈਨਜ਼ ਟਿਕਟਾਂ ਦੀ ਬੁਕਿੰਗ ਵੀ ਕੀਤੀ ਜਾਂਦੀ ਹੈ, ਜਿਸ ਨਾਲ ਵਿਦਿਆਰਥੀਆਂ ਤੇ ਯਾਤਰੀਆਂ ਨੂੰ ਵਾਜਬ ਰੇਟਾਂ 'ਤੇ ਸੁਵਿਧਾ ਮਿਲ ਰਹੀ ਹੈ | ਇਸ ਦੇ ਨਾਲ ਹੀ ਵੀਜ਼ਾ ਸੇਵਾਵਾਂ ਦੇ ਨਾਲ ਨਾਲ ਆਈਲਟਸ ਦੀਆਂ ਕਲਾਸਾਂ ਵੀ ਆਧੁਨਿਕ ਤਰੀਕਿਆਂ ਅਤੇ ਮਾਹਿਰ ਅਧਿਆਪਕਾਂ ਦੁਆਰਾ ਦਿੱਤੀਆਂ ਜਾਂਦੀਆਂ ਹਨ | ਵਿਦਿਆਰਥੀਆਂ ਨੂੰ ਉਨ੍ਹਾਂ ਦੇ ਲੈਵਲ ਮੁਤਾਬਿਕ ਕਲਾਸਾਂ, ਘਰ ਲੈ ਜਾਣ ਲਈ ਵਾਧੂ ਮੈਟੀਰੀਅਲ ਤੇ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਉਹ ਵਧੀਆ ਸਕੋਰ ਹਾਸਲ ਕਰ ਸਕਣ | ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਤੋਂ ਹੀ ਆਈਲਟਸ ਕਰਕੇ ਸਟੱਡੀ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਤੋਂ ਵੀਜ਼ਾ ਪ੍ਰੋਸੈਸਿੰਗ ਫ਼ੀਸ ਨਹੀ ਲਈ ਜਾਂਦੀ |