07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਦੇ ਵਿਕਾਸ ਲਈ ਮਜ਼ਬੂਤ ਤੇ ਸਥਿਰ ਸਰਕਾਰ ਦੀ ਲੋੜ-ਸੁਖਨੰਦਨ ਅਗਰਵਾਲ <br/>

Ad Position 21
No active advertisement
ਅਜੀਤ ਡੈਸਕ 11-03-2026
ਬਾਘਾ ਪੁਰਾਣਾ, 10 ਮਾਰਚ (ਟਿੰਕੂ ਕਾਠਪਾਲ)-ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਰਾਜਨੀਤਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ¢ ਇਸ ਸਬੰਧੀ ਹਲਕਾ ਬਾਘਾ ਪੁਰਾਣਾ ਦੇ ਭਾਜਪਾ ਇੰਚਾਰਜ ਸੁਖਨੰਦਨ ਅਗਰਵਾਲ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ¢ ਸੁਖਨੰਦਨ ਅਗਰਵਾਲ ਨੇ ਦੱਸਿਆ ਕਿ 14 ਮਾਰਚ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਸੂਬਾ ਪੱਧਰੀ ਵੱਡੀ ਰੈਲੀ ਕਰਵਾਈ ਜਾ ਰਹੀ ਹੈ¢ ਇਸ ਰੈਲੀ ਨੂੰ ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ¢ ਉਨ੍ਹਾਂ ਕਿਹਾ ਕਿ ਇਸ ਰੈਲੀ ਰਾਹੀਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਚੋਣ ਮੁਹਿੰਮ ਦਾ ਅਧਿਕਾਰਕ ਆਗਾਜ਼ ਕੀਤਾ ਜਾਵੇਗਾ¢ ਸੁਖਨੰਦਨ ਅਗਰਵਾਲ ਨੇ ਕਿਹਾ ਕਿ ਹੁਣ ਲੋਕਾਂ ਨੂੰ ਇਹ ਅਹਿਸਾਸ ਹੋ ਗਿਆ ਹੈ ਕਿ ਸੂਬੇ ਦੇ ਵਿਕਾਸ ਲਈ ਮਜ਼ਬੂਤ ਤੇ ਸਥਿਰ ਸਰਕਾਰ ਦੀ ਲੋੜ ਹੈ ਜੋ ਭਾਜਪਾ ਹੀ ਦੇ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਬਿਜਲੀ ਬਿੱਲ 2025 ਖ਼ਿਲਾਫ਼ ਰੋਸ ਮਾਰਚ <br/> ਅਗਲੀ ਖ਼ਬਰ ਕੈਨੇਡਾ ਸਪਾਉਜ਼ ਵੀਜ਼ਾ ਲਈ ਮੈਕਰੋ ਗਲੋਬਲ ਬਣਿਆ ਭਰੋਸੇਮੰਦ ਨਾਂਅ-ਡੱਲਾ <br/>
Ad Position 24