ਬਾਘਾ ਪੁਰਾਣਾ, 19 ਮਾਰਚ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਬਾਘਾ ਪੁਰਾਣਾ ਵਿਚ ਕਰਵਾਈ ਜਾ ਰਹੀ 'ਪੰਜਾਬ ਬਚਾਓ ਰੈਲੀ' ਨੂੰ ਲੈ ਕੇ ਨੌਜਵਾਨਾਂ ਵਿਚ ਪੂਰਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਸੁਖਜੀਤ ਸਿੰਘ ਮਾਹਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾ ਰਹੀ 'ਪੰਜਾਬ ਬਚਾਓ ਰੈਲੀ' ਵਿਚ ਨੌਜਵਾਨ ਵੱਡੀ ਗਿਣਤੀ ਵਿਚ ਕਾਫਲੇ ਬੰਨ੍ਹ ਕੇ ਅਤੇ ਆਪ ਮੁਹਾਰੇ ਸ਼ਮੂਲੀਅਤ ਕਰਨਗੇ | ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਤਿਆਰੀਆਂ ਵੀ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਜਵਾਹਰ ਸਿੰਘ ਸਰਪੰਚ ਰਾਜੇਆਣਾ, ਸਰਕਲ ਪ੍ਰਧਾਨ ਸੰਜੀਵ ਕੁਮਾਰ ਬਿੱਟੂ ਰੋਡੇ ਪ੍ਰਧਾਨ ਹਰਪ੍ਰੀਤ ਸਿੰਘ ਕਾਲੇਕੇ ਅਤੇ ਹੋਰ ਹਾਜ਼ਰ ਸਨ |