07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਔਰਤਾਂ ਨੂੰ 1000 ਰੁਪਏ ਦੇਣਾ ਇਕ ਇਤਿਹਾਸਕ ਤੇ ਲੋਕ ਪੱਖੀ ਫੈਸਲਾ-ਦਲਵੀਰ ਵਿਰਕ

Ad Position 21
No active advertisement
ਅਜੀਤ ਡੈਸਕ 11-03-2026
ਫਤਿਹਗੜ੍ਹ ਪੰਜਤੂਰ, 10 ਮਾਰਚ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਤੇ ਐਸ.ਸੀ. ਔਰਤਾਂ ਨੂੰ 1500 ਰੁਪਏ ਦੇਣ ਦੇ ਐਲਾਨ ਦੀ ਸ਼ਲਾਘਾ ਹੋ ਰਹੀ ਹੈ¢ ਇਸੇ ਸਬੰਧੀ ਆਮ ਆਦਮੀ ਪਾਰਟੀ ਦੇ ਯੂਥ ਆਗੂ ਦਲਬੀਰ ਸਿੰਘ ਵਿਰਕ ਕਿਲੀ ਗਾਧਰਾਂ ਵਲੋਂ ਆਪਣੇ ਪਿੰਡ ਕਿਲੀ ਗਾਧਰਾਂ ਦੀਆਂ ਮਹਿਲਾਵਾਂ ਨੂੰ ਲੱਡੂ ਵੰਡ ਕੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ | ਦਲਵੀਰ ਵਿਰਕ ਨੇ ਕਿਹਾ ਕਿ ਇਸ ਕਦਮ ਨੂੰ ਔਰਤਾਂ ਦੇ ਸਸ਼ਕਤੀਕਰਨ, ਆਰਥਿਕ ਸੁਤੰਤਰਤਾ ਤੇ ਮਾਣ-ਸਤਿਕਾਰ ਵਧਾਉਣ ਵਾਲਾ ਇਕ ਇਤਿਹਾਸਕ ਤੇ ਲੋਕ ਪੱਖੀ ਫੈਸਲਾ ਮੰਨਿਆ ਜਾ ਰਿਹਾ ਹੈ ਜਿਸ ਨਾਲ ਔਰਤਾਂ 'ਚ ਭਾਰੀ ਖੁਸ਼ੀ ਦਾ ਮਾਹੌਲ ਹੈ¢ ਦਲਬੀਰ ਵਿਰਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਵਜੋਂ ਇਸ ਨੂੰ ਵਧੀਆ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਤੇ ਔਰਤਾਂ ਵਲੋਂ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਵਧੀਆ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓਜ਼ ਦਾ ਸਨਮਾਨ <br/> ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਭਾਸ਼ਨ <br/>
Ad Position 24