08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ 16 ਨੂੰ

Ad Position 21
No active advertisement
ਅਜੀਤ ਡੈਸਕ 11-03-2026
ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਸੁਤੰਤਰਤਾ ਸੈਨਾਨੀ ਭਵਨ ਮੋਗਾ ਵਿਖੇ 16 ਮਾਰਚ ਸੋਮਵਾਰ ਨੂੰ 10 ਵਜੇ ਹੋਵੇਗੀ | ਮੀਟਿੰਗ ਵਿਚ ਜ਼ਿਲ੍ਹਾ ਜਥੇਬੰਦੀ ਦੀ ਨਵੀ ਕਮੇਟੀ ਦੀ ਚੋਣ ਕੀਤੀ ਜਾਵੇਗੀ | ਇਹ ਸੂਚਨਾ ਜਾਰੀ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਗਿਆਨ ਸਿੰਘ ਸੇਵਾ ਮੁਕਤ ਡੀ.ਪੀ.ਆਰ.ਓ. ਨੇ ਦੱਸਿਆ ਕਿ ਸੂਬਾ ਕਮੇਟੀ ਦੇ ਆਦੇਸ਼ ਤੇ ਜਥੇਬੰਦੀ ਦੇ ਸੰਵਿਧਾਨ ਮੁਤਾਬਿਕ ਇਹ ਚੋਣ ਅਗਲੇ ਤਿੰਨ ਸਾਲ 2026-2029 ਲਈ ਹੋਵੇਗੀ | ਜਿਸ ਵਿਚ ਹਰੇਕ ਸਬ ਡਵੀਜ਼ਨ ਦੇ ਨਵੇਂ ਚੁਣੇ ਗਏ ਪ੍ਰਧਾਨ/ਸਕੱਤਰ ਸਮੇਤ ਸਮੂਹ ਅਹੁਦੇਦਾਰ ਹਿੱਸਾ ਲੈਣਗੇ | ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਤੋਂ ਪਹਿਲਾਂ ਮੋਗਾ-1 ਤੇ 2 ਦੀਆਂ ਮੀਟਿੰਗਾਂ ਵੀ ਹੋਣਗੀਆਂ ਤੇ ਉਨ੍ਹਾਂ ਦੇ ਸਬ ਡਵੀਜ਼ਨਾਂ ਦੇ ਪ੍ਰਧਾਨ ਸਕੱਤਰ ਤੇ ਹੋਰ ਅਹੁਦੇਦਾਰ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ ਜੋ ਜ਼ਿਲ੍ਹਾ ਕਮੇਟੀ ਦੀ ਜਥੇਬੰਦਕ ਚੋਣ ਵਿਚ ਹਿੱਸਾ ਲੈਣਗੇ | ਮੀਟਿੰਗ ਵਿਚ ਸੂਬਾ ਕਮੇਟੀ ਦੀ ਚੋਣ ਲਈ ਤੇ ਮੰਗਾਂ ਮਸਲਿਆ ਤੇ ਚੱਲ ਰਹੇ ਸੰਘਰਸ਼ਾਂ ਬਾਰੇ ਵੀ ਵਿਚਾਰ ਚਰਚਾ ਹੋਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ, ਜ਼ਿਲ੍ਹਾ ਸਕੱਤਰ ਸਰਬਜੀਤ ਦੌਧਰ, ਸਬ ਡਵੀਜ਼ਨ ਮੋਗਾ-1 ਦੇ ਪ੍ਰਧਾਨ ਅਤੇ ਜ਼ਿਲ੍ਹਾ ਵਿਤ ਸਕੱਤਰ ਪ੍ਰੇਮ ਕੁਮਾਰ, ਜਗਜੀਤ ਸਿੰਘ ਰਖਰਾ ਸਕੱਤਰ ਮੋਗਾ-2 ਦੇ ਪ੍ਰਧਾਨ ਬਲਬੀਰ ਸਿੰਘ, ਤੇਜਾ ਸਿੰਘ ਘੱਲ ਕਲਾਂ ਅਤੇ ਹੋਰ ਅਹੁਦੇਦਾਰ ਸ਼ਾਮਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਸਤਾਵਿਤ ਪੰਜਾਬ ਫੇਰੀ ਨੂੰ ਲੈ ਕੇ ਦਲ ਖ਼ਾਲਸਾ ਨੇ ਭਲਕੇ ਜਲੰਧਰ 'ਚ ਸੱਦਿਆ ਪੰ... ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਵਧੀਆ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓਜ਼ ਦਾ ਸਨਮਾਨ <br/>
Ad Position 24