ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ 22 ਮਾਰਚ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਬਚਾਓ ਰੈਲੀ ਕੀਤੀ ਜਾ ਰਹੀ ਹੈ ਤੇ ਉਸੇ ਰੈਲੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਹਲਕਾ ਮੋਗਾ ਵਿਚ ਵੱਖ-ਵੱਖ ਪਿੰਡਾਂ ਵਿਚ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ ਜਿਸ ਦੇ ਚੱਲਦਿਆਂ ਉਨ੍ਹਾਂ ਪਿੰਡ ਦਾਰਾਪੁਰ, ਚੋਟੀਆਂ ਕਲਾਂ, ਚੋਟੀਆਂ ਖ਼ੁਰਦ, ਦੌਲਤਪੁਰਾ ਉੱਚਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਰਵਦੀਪ ਸਿੰਘ ਦਾਰਾਪੁਰ ਅਤੇ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ ਅਤੇ ਬੂਟਾ ਸਿੰਘ ਦੌਲਤਪੁਰਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ 22 ਮਾਰਚ ਨੂੰ ਮੋਗਾ ਵਿਖੇ ਪੰਜਾਬ ਬਚਾਓ ਰੈਲੀ ਕੀਤੀ ਜਾ ਰਹੀ ਹੈ, ਉਸ ਦੇ ਸਬੰਧ ਵਿਚ ਉਹ ਲਗਾਤਾਰ ਮੀਟਿੰਗਾਂ ਕਰ ਰਹੇ ਹਨ ਤੇ ਹਲਕਾ ਮੋਗਾ ਤੋਂ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹੰੁਮ੍ਹ ਹਮਾ ਕੇ ਪੁੱਜਣਗੇ ਤੇ ਰੈਲੀ ਨੂੰ ਸਫਲ ਬਣਾਇਆ ਜਾਵੇਗਾ |