08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਡਾ. ਹਰਜਿੰਦਰ ਸਿੰਘ ਦਿਲਗੀਰ ਵਲੋਂ ਸਿੱਖ ਇਤਿਹਾਸ 'ਚ ਖੜ੍ਹੇ ਕੀਤੇ ਜਾ ਰਹੇ ਭਰਮ ਭੁਲੇਖਿਆਂ ਪ੍ਰਤੀ ਰੋਸ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 11-03-2026
ਨਿਹਾਲ ਸਿੰਘ ਵਾਲਾ, 10 ਮਾਰਚ (ਸੁਖਦੇਵ ਸਿੰਘ ਖਾਲਸਾ)-ਮਾਤਾ ਗੁਜ਼ਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਬੰਧੀ ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਵਲੋਂ ਪਾਏ ਅਥਾਹ ਯੋਗਦਾਨ ਪ੍ਰਤੀ ਡਾ. ਹਰਜਿੰਦਰ ਸਿੰਘ ਦਿਲਗੀਰ ਵਲੋਂ ਆਪਣੀਆਂ ਲਿਖਤਾਂ 'ਚ ਪਾਏ ਜਾ ਰਹੇ ਭਰਮ ਭੁਲੇਖਿਆਂ ਨੂੰ ਲੈ ਕੇ ਰੋਸ ਜ਼ਾਹਿਰ ਕਰਦਿਆਂ ਮਹਾਂਕਾਲ ਬਾਬਾ ਕੁਲਵਿੰਦਰ ਸਿੰਘ, ਜਗਰਾਜ ਸਿੰਘ, ਮਨਪ੍ਰੀਤ ਸਿੰਘ ਨਿਹਾਲ ਸਿੰਘ ਵਾਲਾ ਨੇ ਕਿਹਾ ਕਿ ਡਾ. ਹਰਜਿੰਦਰ ਸਿੰਘ ਦਿਲਗੀਰ ਵਲੋਂ ਜਾਣਬੁੱਝ ਕੇ ਸਿੱਖ ਇਤਿਹਾਸ ਨੂੰ ਵਿਗਾੜਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਜਾਣਬੁੱਝ ਕੇ ਸਿੱਖ ਕੌਮ ਦੇ ਮਨਾਂ 'ਚ ਭਰਮ ਭੁਲੇਖੇ ਖੜ੍ਹੇ ਕਰਕੇ ਸਿੱਖ ਇਤਿਹਾਸ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ ਸਬੰਧੀ ਜਲਦ ਹੀ ਸਿੱਖੀ ਦਾ ਦਰਦ ਰੱਖਣ ਵਾਲੀਆਂ ਸਿੱਖ ਜਥੇਬੰਦੀਆਂ ਨੂੰ ਇਕੱਤਰ ਕਰਕੇ ਡਾ. ਹਰਜਿੰਦਰ ਸਿੰਘ ਦਿਲਗੀਰ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਤਾਂ ਪਹਿਲਾਂ ਹੀ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਿੱਖ ਆਪਸੀ ਵਖਰੇਵਿਆਂ ਕਾਰਨ ਗੁਰੂ ਸਿਧਾਂਤਾਂ ਤੋਂ ਦੂਰ ਹੋ ਰਹੇ ਹਨ | ਇਸ ਮੌਕੇ ਪਰਮਜੀਤ ਸਿੰਘ, ਗੁਰਮੇਲ ਸਿੰਘ, ਰਾਮਪਾਲ ਸਿੰਘ, ਚਮਕੌਰ ਸਿੰਘ, ਇਕਬਾਲ ਸਿੰਘ ਧੂੜਕੋਟ, ਸੇਵਕ ਸਿੰਘ, ਮਹਾਂਕਾਲ ਵਿਸਾਖਾ ਸਿੰਘ, ਮਹਾਂਕਾਲ ਮੁਖਤਿਆਰ ਸਿੰਘ, ਬਾਬਾ ਗੁਰਬਖਸ਼ ਸਿੰਘ, ਬਾਬਾ ਬਾਦਲ ਸਿੰਘ ਭਦੌੜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਪੰਜਾਬ ਬਚਾਓ ਰੈਲੀ' ਸ਼੍ਰੋਮਣੀ ਅਕਾਲੀ ਦਲ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ-ਸੰਗਤਪੁਰਾ <br/> ਅਗਲੀ ਖ਼ਬਰ ਬਲਾਕ ਧਰਮਕੋਟ ਵਿਚ ਹਿਰਦੇ ਪ੍ਰੋਜੈਕਟ ਦੀ ਸ਼ੁਰੂਆਤ
Ad Position 24