ਮੋਗਾ, 10 ਮਾਰਚ (ਜਸਪਾਲ ਸਿੰਘ ਬੱਬੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਿਟੀ ਮੋਗਾ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਸਹਿਗਲ, ਬਲਾਕ ਪ੍ਰਧਾਨ ਦਰਸ਼ਨ ਲਾਲ ਮੋਗਾ ਦੀ ਅਗਵਾਈ ਹੇਠ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਤੇ ਸੂਬਾ ਕਮੇਟੀ ਦੀ ਦਿਸ਼ਾ ਨਿਰਦੇਸ਼ ਅਨੁਸਾਰ ਹਲਕਾ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਦੇ ਸਬੰਧ ਵਿਚ ਮੰਗ ਪੱਤਰ ਦਿੱਤਾ | ਜਸਵੀਰ ਸਿੰਘ ਸਹਿਗਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਵਿਧਾਨ ਸਭਾ 'ਚ ਸੈਸ਼ਨ ਚੱਲ ਰਿਹਾ ਹੈ, ਉਸ ਵਿਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਗੇ ਰੱਖੀਆਂ ਜਾਣ ਤੇ ਪੂਰੀਆਂ ਕਰਨ ਦੀ ਸਿਫਾਰਸ਼ ਕੀਤੀ ਜਾਵੇ ਕਿਉਂਕਿ ਚੋਣਾਂ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਤੇ ਸੂਬਾ ਕਮੇਟੀ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਗਈ ਸੀ ਜਿਸ 'ਚ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ 'ਤੇ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਇਸ ਮੌਕੇ ਸੂਬਾ ਕਮੇਟੀ ਮੈਂਬਰ ਸਵਰਨ ਸਿੰਘ, ਜ਼ਿਲ੍ਹਾ ਸਹਾਇਕ ਖਜ਼ਾਨਚੀ ਕਿ੍ਸ਼ਨ ਮੋਰੀਆਂ, ਸਤਪਾਲ ਮੋਰੀਆਂ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਪੈੱ੍ਰਸ ਸਕੱਤਰ ਜਗਸੀਰ ਸਿੰਘ, ਯਸਵਿੰਦਰ ਬਜਾਜ, ਦਿਲਬਾਗ ਸਿੰਘ, ਅਮਨਪ੍ਰੀਤ ਸਿੰਘ, ਨਰਿੰਦਰ ਸਿੰਘ, ਪਵਨ ਗਾਬਾ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ |