ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਜ਼ਿਲ੍ਹਾ ਕਾਂਗਰਸ ਦਫ਼ਤਰ ਮੋਗਾ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਦੀ ਅਗਵਾਈ ਵਿਚ ਰੱਖੀ ਗਈ ਮੀਟਿੰਗ ਦੌਰਾਨ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਗੁਰਦੇਵ ਕੌਰ ਵਲੋਂ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਵਿਚ ਵਾਧਾ ਕਰਦੇ ਹੋਏ ਜਸਪ੍ਰੀਤ ਕੌਰ ਨੂੰ ਮਹਿਲਾ ਵਿੰਗ ਮੋਗਾ ਹਲਕਾ ਦੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਨਾਲ ਹੀ ਨਿਯੁਕਤੀ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਹਰੀ ਸਿੰਘ ਨੇ ਕਿਹਾ ਕਿ ਕਾਂਗਰਸ ਅੰਦਰ ਮਹਿਲਾ ਵਿੰਗ ਦਾ ਵਡਮੁੱਲਾ ਯੋਗਦਾਨ ਹੈ ਤੇ ਬੀਬਾ ਗੁਰਦੇਵ ਕੌਰ ਡਰੋਲੀ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਤੇ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਰਹੇ ਹਨ ਤੇ ਪਾਰਟੀ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ | ਇਸ ਮੌਕੇ ਕਿਰਨਦੀਪ ਕੌਰ ਡਰੋਲੀ, ਕੁਲਵਿੰਦਰ ਕੌਰ ਡਰੋਲੀ ਤੇ ਦੇਵੀ ਧਰਮਕੋਟ ਬਲਾਕ ਪ੍ਰਧਾਨ ਕੋਟ ਈਸੇ ਖਾਂ, ਬਲਾਕ ਪ੍ਰਧਾਨ ਪਰਮਜੀਤ ਕੌਰ, ਬਲਾਕ ਪ੍ਰਧਾਨ ਕੁਲਵਿੰਦਰ ਕੌਰ ਬਾਘਾ ਪੁਰਾਣਾ, ਜਨਰਲ ਸੈਕਟਰੀ ਦਲਜੀਤ ਕੌਰ ਕੋਟ ਈਸੇ ਖਾਂ, ਮਨਪ੍ਰੀਤ ਕੌਰ ਅਜੀਤਵਾਲ ਬਲਾਕ ਪ੍ਰਧਾਨ, ਸ਼ਹਿਰੀ ਪ੍ਰਧਾਨ ਪਿਆਰ ਕੌਰ ਪ੍ਰਧਾਨ ਮਹਿਲਾ ਵਿੰਗ ਹਾਜ਼ਰ ਸਨ |