08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸੀਨੀਅਰ ਭਾਜਪਾ ਆਗੂ ਧਾਲੀਵਾਲ ਅਧਿਆਪਕ ਸੈੱਲ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

Ad Position 21
No active advertisement
ਅਜੀਤ ਡੈਸਕ 11-03-2026
ਠੱਠੀ ਭਾਈ, 10 ਮਾਰਚ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਲੰਬੇ ਸਮੇਂ ਤੋਂ ਭਾਜਪਾ ਲਈ ਸਰਗਰਮ ਭੂਮਿਕਾ ਨਿਭਾਉਣ ਵਾਲੇ ਸੀਨੀਅਰ ਆਗੂ ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਨੂੰ ਪਾਰਟੀ ਵਲੋਂ ਉਨ੍ਹਾਂ ਦੀਆਂ ਨਿਰਸਵਾਰਥ ਸੇਵਾਵਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੋਗਾ ਦੇ ਅਧਿਆਪਕ ਸੈੱਲ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਪਾਰਟੀ ਵਲੋਂ ਮਿਲੀ ਇਸ ਨਵੀਂ ਜ਼ਿੰਮੇਵਾਰੀ ਨਾਲ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਹਰਵਿੰਦਰ ਸਿੰਘ ਧਾਲੀਵਾਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਮਿਹਨਤ ਕਰ ਰਹੇ ਹਨ | ਉਨ੍ਹਾਂ ਨੇ ਹਲਕੇ 'ਚ ਪਾਰਟੀ ਨੂੰ ਮਜ਼ਬੂਤ ਕਰਨ, ਵਰਕਰਾਂ ਨੂੰ ਇਕਜੁੱਟ ਕਰਨ ਤੇ ਸਮਾਜਕ ਤੇ ਰਾਜਨੀਤਿਕ ਗਤੀਵਿਧੀਆਂ 'ਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ | ਭਾਜਪਾ ਆਗੂ ਜਤਿੰਦਰ ਸਿੰਘ ਖੱਟਰ ਪ੍ਰਧਾਨ ਠੱਠੀ ਭਾਈ ਨੇ ਕਿਹਾ ਕਿ ਹਰਵਿੰਦਰ ਸਿੰਘ ਧਾਲੀਵਾਲ ਨੇ ਵਿੱਦਿਆ ਤੇ ਸਮਾਜਿਕ ਖੇਤਰ ਨਾਲ ਜੁੜੇ ਮਸਲਿਆਂ ਨੂੰ ਉਠਾਉਣ ਦੇ ਨਾਲ ਨਾਲ ਅਧਿਆਪਕ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਹਮੇਸ਼ਾ ਆਵਾਜ਼ ਬੁਲੰਦ ਕੀਤੀ ਹੈ | ਉਨ੍ਹਾਂ ਦੀ ਲਗਨ ਤੇ ਮਿਹਨਤ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਅਧਿਆਪਕ ਸੈੱਲ ਮੋਗਾ ਦੇ ਕੋਆਰਡੀਨੇਟਰ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ ਜਿਸ ਨਾਲ ਪਾਰਟੀ ਨੂੰ ਜ਼ਿਲ੍ਹਾ ਮੋਗਾ ਵਿਚ ਹੋਰ ਮਜ਼ਬੂਤੀ ਮਿਲੇਗੀ ਤੇ ਅਧਿਆਪਕ ਵਰਗ ਨੂੰ ਵੀ ਪਾਰਟੀ ਨਾਲ ਜੋੜਨ ਵਿਚ ਮਦਦ ਮਿਲੇਗੀ | ਨਵੀਂ ਜ਼ਿੰਮੇਵਾਰੀ ਮਿਲਣ 'ਤੇ ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਐਸ.ਐਫ.ਸੀ. ਇੰਸਟੀਚਿਊਟ ਆਫ ਨਰਸਿੰਗ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਪਿੰਡ ਭੁੱਲਰ ਦੇ ਨਵੇਂ ਬਣੇ ਖ਼ਾਲ ਦਾ ਵਿਧਾਇਕ ਕਾਕਾ ਬਰਾੜ ਵਲੋਂ ਉਦਘਾਟਨ
Ad Position 24