08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸ਼੍ਰੋਮਣੀ ਅਕਾਲੀ ਦਲ ਦੀ ਬਾਘਾ ਪੁਰਾਣਾ ਰੈਲੀ ਮੀਲ ਪੱਥਰ ਸਾਬਤ ਹੋਵੇਗੀ-ਜ਼ੈਲਦਾਰ ਵਾਂਦਰ

Ad Position 21
No active advertisement
ਅਜੀਤ ਡੈਸਕ 11-03-2026
ਠੱਠੀ ਭਾਈ, 10 ਮਾਰਚ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਸਰਕਲ ਸੁਖਾਨੰਦ ਦੇ ਸਾਬਕਾ ਪ੍ਰਧਾਨ ਜ਼ੈਲਦਾਰ ਬਲਵਿੰਦਰ ਸਿੰਘ ਵਾਂਦਰ ਨੇ ਕਿਹਾ ਕਿ ਜੇਕਰ ਪੰਜਾਬ 'ਚ ਮੁੜ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦਾ ਮਾਹੌਲ ਬਣਾਉਣਾ ਹੈ ਤਾਂ ਲੋਕਾਂ ਨੂੰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨੇ ਪੈਣਗੇ¢ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ ਜੋ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਪੰਥ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ¢ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵੱਡੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ ਜਿਸ ਕਾਰਨ ਲੋਕਾਂ 'ਚ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ ਪਰ ਸਰਕਾਰ ਇਨ੍ਹਾਂ ਮੁੱਦਿਆਂ ਵੱਲ ਧਿਆਨ ਨਹੀਂ ਦੇ ਰਹੀ¢ ਜ਼ੈਲਦਾਰ ਬਲਵਿੰਦਰ ਸਿੰਘ ਵਾਂਦਰ ਨੇ ਕਿਹਾ ਕਿ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ 'ਚ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਮੋੜ ਸਾਬਤ ਹੋਵੇਗੀ¢
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਤੇ ਬੁਰਾਈਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ-ਡਾ. ਗਰਗ <br... ਅਗਲੀ ਖ਼ਬਰ ਐਸ.ਐਫ.ਸੀ. ਇੰਸਟੀਚਿਊਟ ਆਫ ਨਰਸਿੰਗ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>
Ad Position 24