ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ)-ਨਸ਼ਿਆਂ ਤੇ ਬੁਰਾਈਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਤੇ ਆਪਣੀ ਜ਼ਿੰਦਗੀ ਨੂੰ ਸਫਲ ਬਣਾਉਣਾ ਚਾਹੀਦਾ ਹੈ | ਖੇਡਾਂ ਨਾ ਸਿਰਫ਼ ਬੱਚਿਆਂ ਨੂੰ ਤੰਦਰੁਸਤ ਰੱਖਦੀਆਂ ਹਨ ਬਲ ਕਿ ਉਨ੍ਹਾਂ ਨੂੰ ਉੱਚ ਅਹੁਦਿਆਂ 'ਤੇ ਪਹੁੰਚਣ 'ਚ ਵੀ ਮਦਦ ਕਰਦੀਆਂ ਹਨ | ਇਹ ਵਿਚਾਰ ਮੁੱਖ ਮਹਿਮਾਨ ਡਾ. ਸੀਮਾਂਤ ਗਰਗ, ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਨੇ ਕਾਸਕੋ ਕਿ੍ਕਟ ਟੂਰਨਾਮੈਂਟ ਵਿਚ ਜੇਤੂ ਖਿਡਾਰੀਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕਰਦੇ ਹੋਏ ਐਂਟੀ-ਡਰੱਗ ਟੀਮ ਪੰਜਾਬ ਦੇ ਮੌਕੇ 'ਤੇ ਪ੍ਰਗਟ ਕੀਤੇ | ਇਸ ਮੌਕੇ ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਰਣੀਆਂ, ਸੂਬਾ ਪ੍ਰਧਾਨ ਸੁਖਦੀਪ ਸਿੰਘ ਭੰਬ, ਉਪ ਪ੍ਰਧਾਨ ਪਰਮਿੰਦਰ ਸਿੰਘ, ਸਕੱਤਰ ਗੁਰਪ੍ਰੀਤ ਸਿੰਘ, ਪਿ੍ੰਸ ਗੇਂਦੂ ਤੇ ਮੋਗਾ ਜ਼ਿਲੇ੍ਹ ਦੇ ਕਮੇਟੀ ਮੈਂਬਰ ਮੌਜੂਦ ਸਨ | ਡਾ. ਸੀਮਾਂਤ ਗਰਗ ਨੇ ਕਿਹਾ ਕਿ ਐਂਟੀ-ਡਰੱਗ ਟੀਮ ਪੰਜਾਬ ਵਲੋਂ ਕੋਸਕੋ ਕਿ੍ਕਟ ਟੂਰਨਾਮੈਂਟ ਕਰਵਾਉਣਾ ਇਕ ਬਹੁਤ ਵਧੀਆ ਉਪਰਾਲਾ ਹੈ | ਇਸ ਨਾਲ ਨੌਜਵਾਨਾਂ ਨੂੰ ਬੁਰਾਈ ਤੋਂ ਦੂਰ ਰੱਖਣ ਵਿਚ ਮਦਦ ਮਿਲੇਗੀ | ਇਸ ਮੌਕੇ ਡਾ. ਸੀਮਾਂਤ ਗਰਗ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ | ਉਨ੍ਹਾਂ ਨੇ ਟੂਰਨਾਮੈਂਟ ਕਰਵਾਉਣ ਲਈ ਕਾਸਕੋ ਕਿ੍ਕਟ ਟੂਰਨਾਮੈਂਟ ਦੇ ਪ੍ਰਬੰਧਕਾਂ ਨੂੰ ਵੀ ਵਧਾਈ ਦਿੱਤੀ | ਇਸ ਮੌਕੇ ਕਾਸਕੋ ਕਿ੍ਕਟ ਟੂਰਨਾਮੈਂਟ ਦੇ ਪ੍ਰਬੰਧਕਾਂ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਡਾ. ਸੀਮਾਂਤ ਗਰਗ ਦਾ ਧੰਨਵਾਦ ਕੀਤਾ |