17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪਾਰਟੀ ਦੀ ਔਰਤਾਂ ਪ੍ਰਤੀ ਨੇਕ ਸੋਚ ਸਦਕਾ ਔਰਤਾਂ ਨਾਲ ਹਜ਼ਾਰ-ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵਾਅਦਾ ਹੋਇਆ ਪੂਰਾ-ਚੇਅਰਮੈਨ ਮਧੇਕੇ

Ad Position 21
No active advertisement
ਅਜੀਤ ਡੈਸਕ 12-03-2026
ਮੋਗਾ, 11 ਮਾਰਚ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਰਾਜਨੀਤੀ ਦੀ ਨੀਂਹ ਇਮਾਨਦਾਰੀ, ਇਰਾਦੇ ਅਤੇ ਪੂਰਤੀ ਲਈ ਵਚਨਬੱਧਤਾ ਹੈ, ਜਿਸ ਤਹਿਤ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲਾਗੂ ਕਰਕੇ 97 ਫ਼ੀਸਦੀ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਵੱਲ ਇਕ ਇਤਿਹਾਸਕ ਕਦਮ ਚੁੱਕਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਰਿੰਦਰ ਕੁਮਾਰ ਮਧੇਕੇ ਚੇਅਰਮੈਨ ਪਲੈਨਿੰਗ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਮੋਗਾ ਨੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਮੇਅਰ ਪ੍ਰਵੀਨ ਸ਼ਰਮਾ, ਮਨਦੀਪ ਕੌਰ ਖੰਭੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਮੋਗਾ, ਗੁਰਮਿੰਦਰਜੀਤ ਸਿੰਘ ਬਬਲੂ ਜ਼ਿਲ੍ਹਾ ਮੀਡੀਆ ਇੰਚਾਰਜ, ਅੰਮਿ੍ਤਪਾਲ ਸਿੰਘ ਖ਼ਾਲਸਾ ਜ਼ਿਲ੍ਹਾ ਮੀਡੀਆ ਸੈਕਟਰੀ, ਹਰਿੰਦਰਪਾਲ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਹਲਕਾ ਕੋਆਰਡੀਨੇਟਰ ਇਸਤਰੀ ਵਿੰਗ ਧਰਮਕੋਟ, ਕਰਮਜੀਤ ਕੌਰ ਲੋਹਗੜ੍ਹ ਬਲਾਕ ਇੰਚਾਰਜ ਅਤੇ ਮੈਂਬਰ ਮਾਰਕੀਟ ਕਮੇਟੀ ਧਰਮਕੋਟ ਵੀ ਹਾਜ਼ਰ ਸਨ | ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਮਿਲਣਗੇ | ਸਮਾਜਿਕ ਨਿਆਂ ਅਤੇ ਵਧੇਰੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਅਨੁਸੂਚਿਤ ਜਾਤੀ ਔਰਤਾਂ ਨੂੰ ਪ੍ਰਤੀ ਮਹੀਨਾ 1500 ਦੇਣ ਦਾ ਐਲਾਨ ਕੀਤਾ ਗਿਆ ਹੈ | ਇਹ ਸਿਰਫ਼ ਇਕ ਯੋਜਨਾ ਨਹੀਂ ਹੈ ਬਲਕਿ ਇਹ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦਾ ਸਨਮਾਨ ਕਰਨ ਦਾ ਫ਼ੈਸਲਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿਗੜ ਰਹੀ ਅਮਨ ਸ਼ਾਂਤੀ 'ਆਪ' ਸਰਕਾਰ ਦਾ ਵੱਡਾ ਫੇਲੀਅਰ-ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ <br/> ਅਗਲੀ ਖ਼ਬਰ ਲੁੱਟ-ਖੋਹ ਦੀ ਝੂਠੀ ਕਹਾਣੀ ਰਚਣ ਵਾਲਾ ਬੱਧਨੀ ਕਲਾਂ ਪੁਲਿਸ ਵਲੋਂ ਕਾਬੂ
Ad Position 24