17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਵਿਗੜ ਰਹੀ ਅਮਨ ਸ਼ਾਂਤੀ 'ਆਪ' ਸਰਕਾਰ ਦਾ ਵੱਡਾ ਫੇਲੀਅਰ-ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ <br/>

Ad Position 21
No active advertisement
ਅਜੀਤ ਡੈਸਕ 12-03-2026
ਕੋਟ ਈਸੇ ਖਾਂ, 11 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਆਮ ਆਦਮੀ ਕਾਂਗਰਸ ਪਾਰਟੀ ਦੀ ਅਹਿਮ ਬਲਾਕ ਪੱਧਰੀ ਬੈਠਕ ਬਲਾਕ ਪ੍ਰਧਾਨ ਸ਼ਿਵਾਜ ਸਿੰਘ ਭੋਲਾ ਮਸਤੇਵਾਲਾ ਦੀ ਅਗਵਾਈ ਹੇਠ ਹੋਈ, ਜਿਸ 'ਚ ਹਲਕਾ ਧਰਮਕੋਟ ਤੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਵਿਸ਼ੇਸ਼ ਸ਼ਿਰਕਤ ਕੀਤੀ ਗਈ | ਬੈਠਕ 'ਚ ਕਾਂਗਰਸ ਪਾਰਟੀ ਨੂੰ ਬੂਥ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਆਗੂਆਂ ਵਲੋਂ ਅਹਿਮ ਵਿਚਾਰ ਵਟਾਂਦਰੇ ਕੀਤੇ ਗਏ | ਇਸ ਦੌਰਾਨ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਸੂਬੇ ਦੇ ਲੋਕਾਂ ਲਈ ਜ਼ਮੀਨੀ ਪੱਧਰ ਤੱਕ ਅਸਲ ਕੰਮ ਕਰਨ ਦੀ ਬਜਾਏ ਸਰਕਾਰ ਦੇ ਲੀਡਰਾਂ ਨੇ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਇਨ੍ਹਾਂ ਵਿਰੁੱਧ ਸਵਾਲ ਚੁੱਕਣ ਵਾਲੇ ਆਗੂਆਂ ਉੱਪਰ ਗਲਤ ਦੂਸ਼ਣਬਾਜ਼ੀਆਂ ਦਾ ਏਜੰਡਾ ਅਪਣਾਇਆ ਹੋਇਆ ਹੈ ਤਾਂ ਜੋ ਆਮ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸਰਕਾਰ ਦੇ ਲੀਡਰਾਂ ਦੀਆਂ ਬਿਆਨਬਾਜ਼ੀਆਂ ਦਾ ਜੋ ਪੱਧਰ ਹੈ, ਉਸ ਤੋਂ ਸੂਬੇ ਦੇ ਲੋਕ ਵੱਡੀ ਨਿਰਾਸ਼ਾ ਦੇ ਆਲਮ ਵਿਚ ਹਨ, ਦੂਜੇ ਪਾਸੇ ਸਰਕਾਰ ਦੇ ਕਾਰਜਕਾਲ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ, ਉਸ ਤੋਂ ਲੋਕਾਂ ਅੰਦਰ ਸਹਿਮ ਦਾ ਮਾਹੌਲ ਵੀ ਕਾਇਮ ਹੈ, ਪਰ ਸਰਕਾਰ ਦੇ ਅੰਦਰ ਕੋਈ ਗੰਭੀਰਤਾ ਦਿਖਾਈ ਨਹੀਂ ਦੇ ਰਹੀ | ਇਸ ਮੌਕੇ ਬਲਾਕ ਪ੍ਰਧਾਨ ਸ਼ਿਵਾਜ ਭੋਲਾ ਮਸਤੇਵਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਰ ਵਰਗ ਲਈ ਨਿਰਪੱਖਤਾ ਨਾਲ ਕੰਮ ਕਰਨ ਵਾਲੀ ਪਾਰਟੀ ਹੈ ਤੇ ਲੋਕ ਵੀ ਅਗਲੇਰੀ ਸਰਕਾਰ ਕਾਂਗਰਸ ਦੀ ਲਿਆਉਣ ਲਈ ਮਨ ਬਣਾ ਚੁੱਕੇ ਹਨ | ਇਸ ਮੌਕੇ ਗੁਰਭੇਜ ਸਿੰਘ ਕਾਦਰਵਾਲਾ ਪ੍ਰਧਾਨ ਸਹਿਕਾਰੀ ਸਭਾ, ਰਾਜ ਕਾਦਰਵਾਲਾ ਸਾਬਕਾ ਸੰਮਤੀ ਮੈਂਬਰ, ਅਮਨ ਗਿੱਲ ਫ਼ਤਿਹਗੜ੍ਹ ਪੰਜਤੂਰ, ਦਵਿੰਦਰਪਾਲ ਸਿੰਘ ਡਿੰਪੀ ਕੰਗ, ਸਰਬਜੀਤ ਸਿੰਘ ਧਰਮ ਸਿੰਘ ਵਾਲਾ, ਨਰਿੰਦਰ ਸਿੰਘ ਜਾਫਰਵਾਲਾ, ਹਰਦਿਆਲ ਸਿੰਘ ਸੰਧੂ, ਰਣਧੀਰ ਸਿੰਘ ਨੰਬਰਦਾਰ, ਓਮਕਾਰ ਸਿੰਘ, ਗੁਰਪ੍ਰੀਤ ਸੰਧੂ, ਜਸਬੀਰ ਸਿੰਘ ਸਾਬਕਾ ਸਰਪੰਚ, ਚਮਕੌਰ ਸਿੰਘ ਸਾਬਕਾ ਸਰਪੰਚ, ਭਲਜਿੰਦਰ ਸਿੰਘ ਬਹਿਰਾਮ ਕੇ, ਜਸ ਰਾਜਾਂਵਾਲਾ, ਦਿਲਜੀਤ ਸਿੰਘ ਢਿੱਲੋ, ਜਤਿੰਦਰ ਸਿੰਘ, ਜਤਿੰਦਰ ਟੱਕਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਲ.ਪੀ.ਜੀ. ਗੈਸ, ਪੈਟਰੋਲ ਤੇ ਡੀਜ਼ਲ ਦਾ ਸਟਾਕ ਪੂਰਾ, ਸਪਲਾਈ ਪੂਰੀ ਤਰ੍ਹਾਂ ਆਮ ਵਾਂਗ-ਸਾਗਰ ਸੇਤੀਆ <br/> ਅਗਲੀ ਖ਼ਬਰ ਪਾਰਟੀ ਦੀ ਔਰਤਾਂ ਪ੍ਰਤੀ ਨੇਕ ਸੋਚ ਸਦਕਾ ਔਰਤਾਂ ਨਾਲ ਹਜ਼ਾਰ-ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵਾਅਦਾ ਹੋਇਆ ਪੂ...
Ad Position 24