18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸੂਬਾ ਸਰਕਾਰ ਨੇ ਪੰਜਾਬੀਆਂ ਨਾਲ ਵਾਅਦਿਆਂ ਦਾ ਆਖ਼ਰੀ ਪੜ੍ਹਾਅ ਪੂਰਾ ਕੀਤਾ-ਆਗੂ <br/>

Ad Position 21
No active advertisement
ਅਜੀਤ ਡੈਸਕ 12-03-2026
ਕੋਟ ਈਸੇ ਖਾਂ, 11 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬੀਆਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ 'ਚ ਇਕ ਵਾਅਦਾ ਮਹਿਲਾਵਾਂ ਨੂੰ ਹਜ਼ਾਰ ਰੁਪਏ ਮਾਸਿਕ ਸਹਾਇਤਾ ਦਾ ਸੀ ਤੇ ਇਸ 'ਚ ਵੀ ਆਪਣੇ ਬੋਲ ਪੁਗਾਉਂਦਿਆਂ ਸੂਬਾ ਸਰਕਾਰ ਨੇ ਆਪਣਾ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਆਖ਼ਰੀ ਪੜਾਅ ਵੀ ਪੂਰਾ ਕਰ ਲਿਆ ਜਿਸ ਤੋਂ ਅੱਜ ਸੂਬੇ ਦਾ ਹਰ ਵਰਗ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ 'ਆਪ' ਆਗੂ ਦਰਸ਼ਨ ਸਿੰਘ ਜਨੇਰ ਨੇ ਕਰਦਿਆਂ ਕਿਹਾ ਕਿ ਜਨਰਲ ਵਰਗ ਦੀਆਂ ਔਰਤਾਂ ਨੂੰ ਹਜ਼ਾਰ ਰੁਪਏ ਤੇ ਐਸ.ਸੀ. ਵਰਗ ਨਾਲ ਸਬੰਧਿਤ ਨੂੰ 1500 ਰੁਪਏ ਸਹਾਇਤਾ ਦੀ ਸ਼ੁਰੂਆਤ ਨਾਲ ਵੱਡਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਔਰਤਾਂ ਨੂੰ ਬੱਸ ਸਫ਼ਰ ਦੀ ਮੁਫ਼ਤ ਸਹੂਲਤ ਪਹਿਲਾਂ ਹੀ ਚੱਲ ਰਹੀ ਹੈ ਤੇ ਸਰਕਾਰ ਦੇ ਇਸ ਫ਼ੈਸਲੇ ਨਾਲ ਮਹਿਲਾਵਾਂ ਪੂਰਨ ਖ਼ੁਸ਼ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਰ ਵਾਅਦੇ 'ਤੇ ਖਰੀ ਉੱਤਰੀ ਹੈ | ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਵਿਚ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਚੰਗੀ ਕਾਰਗੁਜ਼ਾਰੀ ਕਾਰਨ ਸਰਬਪੱਖੀ ਵਿਕਾਸ ਤੋਂ ਲੋਕ ਖ਼ੁਸ਼ ਨਜ਼ਰ ਆ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਭਾਈ ਬਚਨ ਸਿੰਘ ਕੁਸ਼ਤੀ ਅਖਾੜਾ ਫੂਲੇਵਾਲਾ ਨੂੰ ਚੇਅਰਮੈਨ ਫੂਲੇਵਾਲਾ ਵਲੋਂ ਇਕ ਲੱਖ ਰੁਪਏ ਭੇਟ <br/> ਅਗਲੀ ਖ਼ਬਰ ਗੈਸ ਦੀ ਕਿੱਲਤ ਕਾਰਨ ਉਦਯੋਗਿਕ ਤੇ ਵਪਾਰਕ ਕਾਰੋਬਾਰ ਪ੍ਰਭਾਵਿਤ ਹੋਵੇਗਾ-ਰਾਮੂਵਾਲੀਆ
Ad Position 24