18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ 14 ਨੂੰ <br/>

Ad Position 21
No active advertisement
ਅਜੀਤ ਡੈਸਕ 12-03-2026
ਮੋਗਾ, 11 ਮਾਰਚ (ਸੁਰਿੰਦਰਪਾਲ ਸਿੰਘ)-ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 14 ਮਾਰਚ ਨੂੰ ਮੋਗਾ, ਨਿਹਾਲ ਸਿੰਘ ਵਾਲਾ ਤੇ ਬਾਘਾ ਪੁਰਾਣਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ | ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ, ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟਰੈਫ਼ਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ | ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਮਿਸ ਨੀਲਮ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਨ੍ਹਾਂ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ | ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿਚ ਆਪਸੀ ਦੁਸ਼ਮਣੀ ਖ਼ਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵਧਦਾ ਹੈ | ਲੋਕ ਅਦਾਲਤ ਵਿਚ ਫ਼ੈਸਲਾ ਹੋਣ ਤੋਂ ਬਾਅਦ ਕੇਸ ਵਿਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ | ਇਸ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ | ਇਸ ਦੇ ਫ਼ੈਸਲੇ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫ਼ੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਯਕੀਨੀ ਬਣਾਇਆ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਜਾਣਕਾਰੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ/ਸਲਾਹ ਲਈ 15100 ਡਾਇਲ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਅਜੈ ਕਾਂਸਲ ਤੇ ਦੇਵ ਪਿ੍ਆ ਤਿਆਗੀ ਨੂੰ 15 ਨੂੰ ਧਰਮਕੋਟ ਵਿਚ ਵਿਸ਼ਾਲ ਸ਼ਿਆਮ ਸੰਕੀਰਤਨ ਦਾ ਸੱਦਾ <br/> ਅਗਲੀ ਖ਼ਬਰ ਬਹੁਜਨ ਸਮਾਜ ਪਾਰਟੀ ਵਲੋਂ ਰਾਜ ਪੱਧਰੀ ਸੱਤਾ ਪ੍ਰਾਪਤ ਰੈਲੀ ਬਹਿਰਾਮ (ਬੰਗਾ) ਵਿਖੇ 15 ਨੂੰ <br/>
Ad Position 24