ਮੋਗਾ, 11 ਮਾਰਚ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਪਿੰਡ ਡਰੋਲੀ ਭਾਈ ਵਿਖੇ ਪ੍ਰਧਾਨ ਡਾ. ਪਰਮਜੀਤ ਸਿੰਘ ਵੱਡਾਘਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਆਗੂ ਡਾ. ਗੁਰਮੇਲ ਸਿੰਘ ਮਾਛੀਕੇ, ਜ਼ਿਲ੍ਹਾ ਆਗੂ ਡਾ. ਭਗਵੰਤ ਸਿੰਘ ਦੁੱਨੇਕੇ, ਬਲਾਕ ਚੇਅਰਮੈਨ ਡਾ. ਲਖਵਿੰਦਰ ਸਿੰਘ, ਸਕੱਤਰ ਡਾ. ਬੋਹੜ ਸਿੰਘ, ਕੈਸ਼ੀਅਰ ਡਾ. ਸਾਹਿਬ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਡਾਕਟਰ ਸਾਥੀ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਆਪਣੇ ਚੋਣ ਵਾਅਦੇ ਮੁਤਾਬਿਕ ਜੇਕਰ ਮੌਜੂਦਾ ਸਰਕਾਰ ਨੇ ਸਾਡੀ ਮੰਗ ਦਾ ਕੋਈ ਹੱਲ ਨਾ ਕੀਤਾ ਤਾਂ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਤੋਂ ਇਲਾਵਾ ਡਾ. ਗੋਬਿੰਦ ਸਿੰਘ, ਡਾ. ਅਮਨਦੀਪ ਸਿੰਘ, ਡਾ. ਰਣਜੀਤ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ | ਸੂਬਾ ਆਗੂ ਡਾ. ਗੁਰਮੇਲ ਸਿੰਘ ਮਾਛੀਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਹੁਤ ਲੰਮੇ ਸਮੇਂ ਤੋਂ ਅਸੀਂ ਆਪਣੀਆਂ ਮੰਗਾਂ ਸਰਕਾਰ ਤੋਂ ਪੂਰੀ ਕਰਵਾਉਣ ਲਈ ਸੰਘਰਸ਼ ਕਰ ਰਹੇ ਹਾਂ ਪਰ ਅਜੇ ਤੱਕ ਸਾਡਾ ਕਿਸੇ ਵੀ ਸਰਕਾਰ ਨੇ ਕੋਈ ਪੱਕਾ ਹੱਲ ਨਹੀਂ ਕੀਤਾ | ਇਸ ਮੌਕੇ ਦਿੱਲੀ ਹਾਰਟ ਹਸਪਤਾਲ ਤੋਂ ਡਾਕਟਰਾਂ ਦੀ ਟੀਮ ਮੀਟਿੰਗ ਵਿਚ ਸ਼ਾਮਿਲ ਹੋਈ | ਡਾ. ਪ੍ਰਾਜਲੀ ਬਤਰਾ ਨੇ ਦਿਮਾਗ਼ ਦੀਆਂ ਵੱਖ-ਵੱਖ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਮਹਿੰਦਰਪਾਲ, ਡਾ. ਗੁਰਜੰਟ ਸਿੰਘ, ਡਾ. ਸੁਖਦੇਵ ਸਿੰਘ, ਡਾ. ਨਛੱਤਰ ਸਿੰਘ, ਡਾ. ਗੁਰਪਾਲ ਸਿੰਘ, ਡਾ. ਬਲਵਿੰਦਰ ਸਿੰਘ, ਡਾ. ਗੁਰਮੀਤ ਸਿੰਘ, ਡਾ. ਗੁਰਤੇਜ ਸਿੰਘ, ਡਾ. ਰਜਿੰਦਰ ਸਿੰਘ, ਡਾ. ਮਨਦੀਪ ਸਿੰਘ, ਡਾ. ਕਰਤਾਰ ਸਿੰਘ, ਡਾ. ਕਿਸ਼ਨ, ਡਾ. ਗਮਦੂਰ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਬਲਦੇਵ ਸਿੰਘ, ਡਾ ਸੁਖਜਿੰਦਰ ਸਿੰਘ, ਡਾ. ਸਰਬਜੀਤ ਕੌਰ, ਡਾ. ਗੁਰਪ੍ਰੀਤ ਕੌਰ, ਡਾ. ਵੀਰਪਾਲ ਕੌਰ, ਡਾ. ਕੁਲਦੀਪ ਸਿੰਘ ਆਦਿ ਹਾਜ਼ਰ ਸਨ |