ਸਮਾਲਸਰ, 11 ਮਾਰਚ (ਗੁਰਜੰਟ ਕਲਸੀ ਲੰਡੇ)-ਇੱਥੇ ਗੁਰਦੁਆਰਾ ਸੱਚਖੰਡ ਵਿਚ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਮੁਫ਼ਤ ਸਿਹਤ ਬੀਮੇ ਦੇ 10 ਲੱਖ ਰੁਪਏ ਵਾਲੇ ਕਾਰਡ ਬਣਾਏ ਗਏ | ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਣਦੀਪ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ | ਅੱਜ ਹਰ ਵਿਅਕਤੀ ਚਾਹੇ ਉਹ ਅਮੀਰ ਹੋਵੇ, ਚਾਹੇ ਗਰੀਬ ਦਾ ਸਿਹਤ ਬੀਮੇ ਸਿਹਤ ਨੂੰ ਲੈ ਕੇ ਮੁਫ਼ਤ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪਿੰਡ-ਪਿੰਡ ਖੋਲ੍ਹ ਮੁਹੱਲਾ ਕਲੀਨਿਕ 'ਚ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਮੁਫ਼ਤ ਮਿਲ ਰਹੀਆਂ ਹਨ | ਆਮ ਆਦਮੀ ਪਾਰਟੀ ਵਲੋਂ ਔਰਤਾਂ ਲਈ ਹਜ਼ਾਰ ਰੁਪਏ ਪ੍ਰਤੀ ਮਹੀਨਾ ਅਗਲੇ ਮਹੀਨੇ ਖਾਤੇ ਵਿਚ ਆਉਣੇ ਸ਼ੁਰੂ ਹੋ ਜਾਣਗੇ | ਆਮ ਆਦਮੀ ਪਾਰਟੀ ਵਲੋਂ ਕੀਤਾ ਕੋਈ ਵੀ ਵਾਅਦਾ ਅਧੂਰਾ ਨਹੀਂ ਰਹੇਗਾ | ਇਸ ਮੌਕੇ ਰਾਜਵਿੰਦਰ ਸਿੰਘ ਇੰਸਪੈਕਟਰ ਕੋਆਪਰੇਟਿਵ ਸੁਸਾਇਟੀ ਅਤੇ ਨਵਦੀਪ ਸਿੰਘ ਇੰਸਪੈਕਟਰ ਡੇਅਰੀ ਵਿਭਾਗ ਵਲੋਂ ਲੋਕਾਂ ਦੇ ਮੁਫ਼ਤ ਸਿਹਤ ਬੀਮੇ ਦੇ ਕਾਰਡ ਬਣਾਏ ਗਏ |