18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਬਾਘਾ ਪੁਰਾਣਾ ਰੈਲੀ ਸੰਬੰਧੀ ਪਿੰਡ ਲਧਾਈ ਕੇ ਵਿਖੇ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 12-03-2026
ਠੱਠੀ ਭਾਈ, 11 ਮਾਰਚ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਪਿੰਡ ਲਧਾਈ ਕੇ ਵਿਖੇ ਅਕਾਲੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਕੇਵਲ ਸਿੰਘ ਗੋਂਦਾਰਾ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੌਰਾਨ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਬਾਘਾ ਪੁਰਾਣਾ ਦੀ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਹਲਕੇ ਦੇ ਹਰ ਪਿੰਡ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਅਤੇ ਸਮਰਥਕਾਂ ਨੂੰ ਸ਼ਾਮਲ ਕੀਤਾ ਜਾਵੇਗਾ | ਇਸ ਮੌਕੇ ਸੁਖਜੀਤ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਨੰਬਰਦਾਰ ਇਕੱਤਰ ਸਿੰਘ ਸਿੱਧੂ, ਮਨਜੀਤ ਸਿੰਘ, ਰੂਪ ਸਿੰਘ, ਗੁਰਕੀਰਤਨ, ਜਰਨੈਲ ਸਿੰਘ, ਬਲਦੇਵ ਗੋਂਦਾਰਾ, ਅਜੈਬ ਸਿੰਘ, ਬਲਵੀਰ ਸਿੰਘ, ਨਿਰਮਲ ਨੰਬਰਦਾਰ, ਮੱਘਰ ਸਿੰਘ, ਭੋਲਾ ਸਿੰਘ, ਅਰਸ਼, ਅਕਾਸ, ਗੁਰਭੇਜ ਸਿੱਧੂ, ਜਸਵਿੰਦਰ ਗੋਗਾ ਸਿੱਧੂ, ਚਰਨਜੀਤ, ਬਿੱਲੂ ਵਪਾਰੀ, ਮੈਂਬਰ ਅਮਰ ਗੋਂਦਾਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਰੈਲੀ ਸੰਬੰਧੀ ਜਥੇਦਾਰ ਮਾਹਲਾ ਵਲੋਂ ਮੀਟਿੰਗ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ 10 ਲੱਖ ਰੁਪਏ ਵਾਲੇ ਸਿਹਤ ਬੀਮੇ ਦੇ ਕਾਰਡ ਬਣਾਏ <br/>
Ad Position 24