ਠੱਠੀ ਭਾਈ, 11 ਮਾਰਚ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਖੇ ਨਵੀਂ ਦਾਣਾ ਮੰਡੀ ਵਿਚ ਕੀਤੀ ਜਾ ਰਹੀ 12 ਮਾਰਚ ਦੀ ਰੈਲੀ ਦੇ ਸਬੰਧ 'ਚ ਪਿੰਡ ਸੇਖਾ ਕਲਾਂ ਵਿਖੇ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਤੇ ਰੈਲੀ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਬੋਲਦਿਆਂ ਜਥੇਦਾਰ ਤੀਰਥ ਸਿੰਘ ਮਾਹਲਾ, ਚੇਅਰਮੈਨ ਸੁਖਚਰਨ ਸਿੰਘ ਛਿੰਦਾ ਆਦਿ ਵੱਖ-ਵੱਖ ਆਗੂਆਂ ਨੇ ਕਿਹਾ ਕਿ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਕਾਮਯਾਬ ਬਣਾਉਣ ਲਈ ਪਿੰਡ ਪੱਧਰ 'ਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਆਗੂਆਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਰੈਲੀ ਵਿਚ ਸ਼ਮੂਲੀਅਤ ਲਈ ਪ੍ਰੇਰਿਤ ਕਰਨ ਤਾਂ ਜੋ ਰੈਲੀ ਨੂੰ ਇਤਿਹਾਸਕ ਬਣਾਇਆ ਜਾ ਸਕੇ | ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਕਮੇਟੀਆਂ ਵੀ ਬਣਾਈਆਂ ਗਈਆਂ ਤੇ ਵਰਕਰਾਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਗਿਆ | ਇਸ ਮੌਕੇ ਨੰਬਰਦਾਰ ਜਗਸੀਰ ਸਿੰਘ ਸਿੱਧੂ, ਡਾ. ਸੁਰਜੀਤ ਸਿੰਘ ਗੋਲਾ, ਬਲਾਕ ਸੰਮਤੀ ਮੈਂਬਰ ਚੰਦ ਸਿੰਘ ਟੱਕਰ, ਗੁਰਮੀਤ ਸਿੰਘ ਸਿੱਧੂ ਸਾਬਕਾ ਸਰਪੰਚ, ਗੁਰਜੰਟ ਸਿੰਘ ਸਿੱਧੂ ਸਾਬਕਾ ਪ੍ਰਧਾਨ ਆਦਿ ਹਾਜ਼ਰ ਸਨ |