ਠੱਠੀ ਭਾਈ, 11 ਮਾਰਚ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਵਲੋਂ 14 ਮਾਰਚ ਨੂੰ ਮੋਗਾ ਜ਼ਿਲੇ੍ਹ ਦੇ ਪਿੰਡ ਕਿਲੀ ਚਾਹਲਾਂ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਤੇ ਨਵ-ਨਿਯੁਕਤ ਜ਼ਿਲ੍ਹਾ ਕੋਆਰਡੀਨੇਟਰ ਅਧਿਆਪਕ ਵਿੰਗ ਮੋਗਾ ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਵਲੋਂ ਪਿੰਡ ਪਿੰਡ ਮੀਟਿੰਗਾਂ ਦਾ ਦੌਰ ਜਾਰੀ ਹੈ | ਇਸੇ ਤਹਿਤ ਪਿੰਡ ਮੱਲਕੇ ਵਿਖੇ ਮੋਦਨ ਸਿੰਘ ਬਰਾੜ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਪਿੰਡ ਦੇ ਭਾਜਪਾ ਵਰਕਰਾਂ ਤੇ ਸਮਰਥਕਾਂ ਨੇ ਭਾਗ ਲਿਆ | ਇਸ ਮੌਕੇ ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ 14 ਮਾਰਚ ਨੂੰ ਕਿਲੀ ਚਾਹਲਾਂ ਵਿਖੇ ਹੋਣ ਵਾਲੀ ਰੈਲੀ ਭਾਜਪਾ ਦੀ ਤਾਕਤ ਦਾ ਵੱਡਾ ਪ੍ਰਦਰਸ਼ਨ ਹੋਵੇਗੀ ਤੇ ਇਸ ਰੈਲੀ 'ਚ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਣਗੇ | ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਤਾਂ ਜੋ ਇਸ ਰੈਲੀ ਨੂੰ ਇਤਿਹਾਸਕ ਬਣਾਇਆ ਜਾ ਸਕੇ | ਇਸ ਮੌਕੇ ਸੁਖਜਿੰਦਰ ਸਿੰਘ ਵਾਂਦਰ, ਭੋਲਾ ਸਿੰਘ ਲੰਗੇਆਣਾ, ਮੋਦਨ ਬਰਾੜ, ਠਾਣਾ ਬਰਾੜ, ਗੁਰਮੇਲ ਬਰਾੜ, ਨਿਰਭੈ ਬਰਾੜ, ਸੁਖਪ੍ਰੀਤ ਬਰਾੜ, ਇਕਬਾਲ ਬਰਾੜ, ਜਸਵੰਤ ਭੱਟੀ, ਜਗਤਾਰ ਤਾਰੀ, ਗੁਰਨਾਮ ਸਿੰਘ, ਨਵਜੋਤ ਸਿੰਘ, ਹਰਦਿਆਲ ਸਿੰਘ, ਦਵਿੰਦਰ ਸਿੰਘ, ਚਰਨਜੀਤ ਸਿੰਘ, ਅਮਰਜੀਤ ਸਿੰਘ, ਸੁਖਪ੍ਰੀਤ ਸੀਪਾ, ਬਲਜੀਤ ਸਿੰਘ, ਨਾਹਰ ਸਿੰਘ, ਹਾਕਮ ਬਰਾੜ ਹਾਜ਼ਰ ਸਨ |