18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਵਿਖੇ ਅਖੰਡ ਪਾਠ ਸਾਹਿਬ ਦੀ ਤੀਸਰੀ ਲੜੀ ਦੇ ਭੋਗ ਪਏ <br/>

Ad Position 21
No active advertisement
ਅਜੀਤ ਡੈਸਕ 12-03-2026
ਬਾਘਾ ਪੁਰਾਣਾ, 11 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਦੀ ਅਗਵਾਈ ਹੇਠ ਸਮੂਹ ਇਲਾਕਾ ਨਿਵਾਸੀਆਂ ਐਨ. ਆਰ. ਆਈ. ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਸਾਲਾਨਾ ਸਮਾਗਮ ਦੀ 4 ਮਾਰਚ ਤੋਂ ਚੱਲ ਰਹੀ 101 ਸ੍ਰੀ ਅਖੰਡ ਪਾਠਾਂ ਦੀ ਲੜੀ ਤਹਿਤ ਤੀਸਰੀ ਲੜੀ ਦੇ 17 ਅਖੰਡ ਪਾਠਾਂ ਦੇ ਭੋਗ ਪਾਏ ਗਏ | ਬਾਬਾ ਜੀ ਨੇ ਕਿਹਾ ਕਿ 14 ਮਾਰਚ ਨੂੰ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਸਮਾਪਤੀ ਹੋਵੇਗੀ | ਉਨ੍ਹਾਂ ਦੱਸਿਆ ਕਿ 15 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸਜਾਏ ਜਾਣ ਵਾਲੇ ਦੀਵਾਨਾਂ ਵਿਚ ਸੰਤ ਮਹਾਂਪੁਰਸ਼ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਸਮੇਤ ਹੋਰ ਵੀ ਉੱਚ ਕੋਟੀ ਦੇ ਕਵੀਸ਼ਰੀ ਜਥੇ ਅਤੇ ਕਥਾਵਾਚਕ ਇਸ ਸਮਾਗਮ ਵਿਚ ਪਹੁੰਚ ਕੇ ਸੰਗਤਾਂ ਨੂੰ ਕਥਾ ਸੁਣਾ ਕੇ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਮੁੱਖ ਰੱਖਦਿਆਂ ਹੋਇਆਂ 20 ਏਕੜ ਵਿਚ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਸੰਗਤਾਂ ਦੇ ਰਾਤ ਰਹਿਣ ਦਾ ਵੀ ਪੂਰਾ ਪ੍ਰਬੰਧ ਹੋਵੇਗਾ | ਸਮਾਗਮ ਵਿਚ ਮੁਫ਼ਤ ਮੈਡੀਕਲ ਕੈਂਪ ਵੀ ਲੱਗੇਗਾ | ਇਸ ਮੌਕੇ ਸੁਖਦਰਸ਼ਨ ਸਿੰਘ ਕਾਲੇਕੇ ਕਿਸਾਨ ਯੂਨੀਅਨ ਆਗੂ, ਬਲਵਿੰਦਰ ਸਿੰਘ ਗਿੱਲ, ਨਿਰਮਲ ਸਿੰਘ ਡੇਅਰੀ ਵਾਲਾ ਚੰਦ ਪੁਰਾਣਾ, ਬਲਵੰਤ ਸਿੰਘ ਕਾਕਾ ਕੈਨੇਡਾ, ਸੂਬੇਦਾਰ ਚਰਨ ਸਿੰਘ ਚੰਦ ਪੁਰਾਣਾ, ਗਿਆਨ ਦਾਸ, ਗੁਰਜੰਟ ਸਿੰਘ ਨੀਲਾ, ਸ਼ੇਰ ਸਿੰਘ ਬਰਾੜ, ਕੁਲਵੀਰ ਸਿੰਘ ਕੋਠੇ ਪੱਤੀ ਮੁਹੱਬਤ ਕੇ, ਬਿੱਲੂ ਸਿੰਘ ਚੰਦ ਪੁਰਾਣਾ, ਰਾਣਾ ਸਿੰਘ ਮੋਗਾ, ਚਮਕੌਰ ਸਿੰਘ ਚੰਦ ਪੁਰਾਣਾ, ਭਗਵੰਤ ਸਿੰਘ ਨੰਬਰਦਾਰ, ਸਾਧੂ ਸਿੰਘ ਜਨੇਰ, ਗੁਰਦੀਪ ਸਿੰਘ ਨੰਬਰਦਾਰ ਜਨੇਰ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਮੋਗਾ, ਦਰਸ਼ਨ ਸਿੰਘ ਡਰੋਲੀ ਭਾਈ, ਇਕਬਾਲ ਸਿੰਘ ਲੰਗੇਆਣਾ, ਧਰਮ ਸਿੰਘ, ਜਿੰਦਰ ਸਿੰਘ ਕਾਲੇਕੇ ਆਦਿ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਬੀ.ਐੱਡ. ਕਾਲਜ ਢੁੱਡੀਕੇ 'ਚ ਡਿਜੀਟਲ ਸੁਰੱਖਿਆ ਵਿਸ਼ੇ 'ਤੇ ਸੈਮੀਨਾਰ <br/> ਅਗਲੀ ਖ਼ਬਰ ਭਾਜਪਾ ਦੀ 14 ਮਾਰਚ ਦੀ ਰੈਲੀ ਲਈ ਹਰਵਿੰਦਰ ਧਾਲੀਵਾਲ ਵਲੋਂ ਹਲਕੇ ਅੰਦਰ ਮੀਟਿੰਗਾਂ ਦਾ ਦੌਰ ਜਾਰੀ <br/>
Ad Position 24