18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਵੇਗੀ-ਸਰਪੰਚ ਗੁਰਪ੍ਰੀਤ ਸਿੰਘ ਸਮਾਲਸਰ

Ad Position 21
No active advertisement
ਅਜੀਤ ਡੈਸਕ 12-03-2026
ਸਮਾਲਸਰ, 11 ਮਾਰਚ (ਗੁਰਜੰਟ ਕਲਸੀ ਲੰਡੇ)-ਇੱਥੇ ਦੇ ਸਮਾਲਸਰ ਕੋਠੇ ਸੰਗਤੀਸਰ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੀ ਸਰਕਾਰ ਅਕਾਲੀ ਦਲ ਬਾਦਲ ਦੀ ਹੋਵੇਗੀ | ਇਸ ਸਮੇਂ ਉਨ੍ਹਾਂ ਨਾਲ ਸਾਬਕਾ ਸਰਪੰਚ ਸੋਹਣ ਸਿੰਘ, ਭਿੰਦਾ ਸਿੰਘ, ਸਵਰਨ ਸਿੰਘ, ਲਵਪ੍ਰੀਤ, ਕਮਲਪ੍ਰੀਤ, ਹਰਜੋਤ ਸਿੰਘ, ਗੁਰਨਾਇਬ ਸਿੰਘ, ਬਲਦੇਵ ਸਿੰਘ ਪੰਚ, ਭਗਤ ਸਿੰਘ ਪੰਚ, ਜਗਤਾਰ ਸਿੰਘ ਪੰਚ, ਜਸਵਿੰਦਰ ਸਿੰਘ ਸੋਢੀ ਪੰਚ ਹਾਜ਼ਰ ਸਨ | ਉਨ੍ਹਾਂ ਆਪਣੇ ਸਾਥੀਆਂ ਦੀ ਹਾਜ਼ਰੀ ਵਿੱਚ ਕਿਹਾ ਕਿ ਉਹ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨਾਲ ਸਿਰ ਜੋੜ ਕੇ ਖੜੇ ਹਨ ਤੇ ਅਸੀਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਅਸੀਂ ਸਭ ਅਕਾਲੀ ਆਗੂ ਅਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਲਈ ਸਿਰ ਤੋੜ ਯਤਨ ਕਰਾਂਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਝੂਠ ਤੋਂ ਸਿਵਾਏ ਕੁੱਝ ਨਹੀਂ ਪੱਲੇ ਨਹੀਂ | ਉਨ੍ਹਾਂ ਕਿਹਾ ਕਿ ਅੱਜ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਰੈਲੀ ਇਤਿਹਾਸਕ ਹੋਵੇਗੀ | ਇਹ ਰੈਲੀ ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਦੇ ਖ਼ਿਲਾਫ਼ ਲੋਕਾਂ ਦੀ ਆਵਾਜ਼ ਉਠਾਏਗੀ | ਕਿਹਾ ਕਿ ਹੁਣ ਸੂਬੇ ਦੇ ਲੋਕ ਆਪ ਸਰਕਾਰ ਦੇ ਝਾਂਸਿਆਂ ਵਿਚ ਨਹੀਂ ਆਉਣਗੇ |
Ad Position 22
No active advertisement
ਪਿਛਲੀ ਖ਼ਬਰ ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਦੀ ਮੀਟਿੰਗ <br/> ਅਗਲੀ ਖ਼ਬਰ ਬੀ.ਐੱਡ. ਕਾਲਜ ਢੁੱਡੀਕੇ 'ਚ ਡਿਜੀਟਲ ਸੁਰੱਖਿਆ ਵਿਸ਼ੇ 'ਤੇ ਸੈਮੀਨਾਰ <br/>
Ad Position 24