ਮੋਗਾ, 11 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਤੇ ਪ੍ਰਤੀਕਿਰਿਆ ਦਿੰਦਿਆਂ ਪੰਚਾਇਤ ਸੰਮਤੀ ਦੀ ਮੈਂਬਰ ਗੁਰਪ੍ਰੀਤ ਕੌਰ ਜੌਹਲ (ਜ਼ੋਨ ਧੱਲੇਕੇ) ਨੇ ਕਿਹਾ ਕਿ ਬਜਟ ਵਿਚ ਕੁਝ ਲੋਕ ਭਲਾਈ ਨਾਲ ਜੁੜੇ ਚੰਗੇ ਕਦਮ ਵੀ ਚੁੱਕੇ ਗਏ ਹਨ, ਖ਼ਾਸ ਕਰ ਕੇ ਮਹਿਲਾਵਾਂ ਦੀ ਭਲਾਈ ਲਈ ਕੀਤੇ ਗਏ ਐਲਾਨ ਸਲਾਹੁਣਯੋਗ ਹਨ | ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਇਹ ਉਪਰਾਲੇ ਇਕ ਸਕਾਰਾਤਮਿਕ ਕਦਮ ਹਨ | ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਵਿਚ ਮਹਿਲਾਵਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਗਰੂਕ ਕਰਨਗੇ ਅਤੇ ਲੋਕਾਂ ਵਿਚ ਹਮੇਸ਼ਾ ਇਸ ਦਾ ਪ੍ਰਚਾਰ ਕਰਨਗੇ ਤਾਂ ਜੋ ਵੱਧ ਤੋਂ ਵੱਧ ਮਹਿਲਾਵਾਂ ਨੂੰ ਇਸ ਦਾ ਲਾਭ ਮਿਲ ਸਕੇ |