18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

14 ਦੀ ਰੈਲੀ 'ਚ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ-ਅਗਰਵਾਲ,ਵਾਂਦਰ

Ad Position 21
No active advertisement
ਅਜੀਤ ਡੈਸਕ 12-03-2026
ਬਾਘਾ ਪੁਰਾਣਾ, 11 ਮਾਰਚ (ਟਿੰਕੂ ਕਾਠਪਾਲ)-ਹਲਕਾ ਬਾਘਾ ਪੁਰਾਣਾ ਵਿਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਵਲੋਂ ਰਾਜਨੀਤਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸ ਤਹਿਤ ਭਾਜਪਾ ਦੇ ਹਲਕਾ ਇੰਚਾਰਜ ਸੁਖਨੰਦਨ ਅਗਰਵਾਲ ਅਤੇ ਜ਼ਿਲ੍ਹਾ ਮੋਗਾ ਦੇ ਸੀਨੀਅਰ ਵਾਈਸ ਪ੍ਰਧਾਨ ਸੁਖਜਿੰਦਰ ਸਿੰਘ ਵਾਂਦਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਡੋਰ ਟੂ ਡੋਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ | ਇਨ੍ਹਾਂ ਮੀਟਿੰਗਾਂ ਦੌਰਾਨ ਉਹ ਪਾਰਟੀ ਦੀਆਂ ਨੀਤੀਆਂ ਤੇ ਭਵਿੱਖੀ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ | ਸੁਖਨੰਦਨ ਅਗਰਵਾਲ ਵਲੋਂ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ | ਇਸ ਦੇ ਨਾਲ ਹੀ ਸੁਖਨੰਦਨ ਅਗਰਵਾਲ ਵਲੋਂ 14 ਮਾਰਚ ਨੂੰ ਮੋਗਾ ਜ਼ਿਲੇ੍ਹ ਦੇ ਪਿੰਡ ਕਿਲੀ ਚਾਹਲਾਂ ਵਿਖੇ ਹੋਣ ਵਾਲੀ ਸੂਬਾ ਪੱਧਰੀ ਵੱਡੀ ਰੈਲੀ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਧੱਲੇਕੇ 'ਚ 17, 18 ਤੇ 19 ਮਾਰਚ ਨੂੰ ਹੋਵੇਗਾ ਸਾਲਾਨਾ ਸੱਭਿਆਚਾਰਕ ਮੇਲਾ <br/> ਅਗਲੀ ਖ਼ਬਰ ਮਹਿਲਾਵਾਂ ਲਈ ਕਦਮ ਸਲਾਹੁਣਯੋਗ, ਪਰ ਪੇਂਡੂ ਵਿਕਾਸ ਲਈ ਹੋਰ ਧਿਆਨ ਦੀ ਲੋੜ-ਗੁਰਪ੍ਰੀਤ ਕੌਰ ਜੌਹਲ
Ad Position 24