18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪਿੰਡ ਧੱਲੇਕੇ 'ਚ 17, 18 ਤੇ 19 ਮਾਰਚ ਨੂੰ ਹੋਵੇਗਾ ਸਾਲਾਨਾ ਸੱਭਿਆਚਾਰਕ ਮੇਲਾ <br/>

Ad Position 21
No active advertisement
ਅਜੀਤ ਡੈਸਕ 12-03-2026
ਮੋਗਾ, 11 ਮਾਰਚ (ਸੁਰਿੰਦਰਪਾਲ ਸਿੰਘ)-ਪਿੰਡ ਧੱਲੇਕੇ ਵਿਖੇ ਸੰਤ ਬਾਬਾ ਨਰੈਣ ਦਾਸ, ਬਾਬਾ ਪੰਜ ਪੀਰਾਂ ਦੀ ਸਮਾਧ, ਸੰਤ ਬਾਬਾ ਭਜਨ ਦਾਸ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ, ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਖ਼ੂਨਦਾਨ ਕੈਂਪ ਯੁਵਕ ਸੇਵਾਵਾਂ ਯੂਥ ਕਲੱਬ, ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ 17, 18 ਤੇ 19 ਮਾਰਚ ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਅਤੇ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਹਰਬੰਸ ਸਿੰਘ ਜੌਹਲ ਨੇ ਦੱਸਿਆ ਕਿ ਮਿਤੀ 17 ਮਾਰਚ ਦਿਨ ਮੰਗਲਵਾਰ ਨੂੰ ਬਾਠ ਚੈਰੀਟੇਬਲ ਹਸਪਤਾਲ ਜਲਾਲਦੀਵਾਲ ਦੇ ਮਾਹਿਰ ਡਾਕਟਰਾਂ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੋੜਵੰਦ ਮਰੀਜ਼ਾਂ ਦੇ ਲੈਨਜ਼ ਪਾਏ ਜਾਣਗੇ | ਇਸੇ ਦੌਰਾਨ ਗਰਗ ਹਸਪਤਾਲ ਮੋਗਾ ਦੇ ਮਾਹਿਰ ਡਾਕਟਰਾਂ ਵਲੋਂ ਸ਼ੂਗਰ ਜਾਂਚ ਟੈਸਟ, ਹੱਡੀਆਂ ਦੀਆਂ ਬਿਮਾਰੀਆਂ ਦੀ ਜਾਂਚ ਅਤੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ ਅਤੇ ਲਾਈਫ਼ ਕੇਅਰ ਫਾੳਾੂਡੇਸ਼ਨ ਵਲੋਂ ਕਿਡਨੀ ਦੇ ਟੈਸਟ ਕੀਤੇ ਜਾਣਗੇ | 19 ਮਾਰਚ ਦਿਨ ਵੀਰਵਾਰ ਸੱਭਿਆਚਾਰਕ ਮੇਲਾ ਹੋਵੇਗਾ ਜਿਸ ਵਿਚ ਨਾਮਵਰ ਗਾਇਕ ਸੁੱਖਾ ਦਰਦੀ ਕੋਮਲ ਗਗੜਾ, ਭੁਪਿੰਦਰ ਗਿੱਲ ਜਸਵਿੰਦਰ ਜੀਤੂ, ਪਰਵੀਨ ਦਰਦੀ ਹਰਜੀਤ ਸਿੱਧੂ ਅਤੇ ਬਲਵੀਰ ਗਿੱਲ ਆਪਣੇ ਮਕਬੂਲ ਗੀਤਾਂ ਰਾਹੀਂ ਲੋਕਾਂ ਦਾ ਮਨੋਰੰਜਨ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ <br/> ਅਗਲੀ ਖ਼ਬਰ 14 ਦੀ ਰੈਲੀ 'ਚ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ-ਅਗਰਵਾਲ,ਵਾਂਦਰ
Ad Position 24