18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 12-03-2026
ਮੋਗਾ, 11 ਮਾਰਚ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਖੋਸਾ ਦੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਮੋਗਾ ਵਿਖੇ ਹੋਈ ਜਿਸ ਵਿਚ ਨਿਰਮਲ ਸਿੰਘ ਕਾਲੇਕੇ ਜ਼ਿਲ੍ਹਾ ਸਲਾਹਕਾਰ, ਬਲਵਿੰਦਰ ਸਿੰਘ ਕਾਲੇਕੇ, ਅਮਰ ਸਿੰਘ ਸਲੀਣਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਸਾਨੀ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਤੇ ਕੇਂਦਰ ਸਰਕਾਰ ਵਲੋਂ ਐਫ.ਟੀ.ਏ. ਐਗਰੀਮੈਂਟ ਲਿਆਉਣ ਦੀ ਨਿਖੇਧੀ ਕੀਤੀ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨ ਮੁਕਤ ਵਪਾਰ ਸਮਝੌਤੇ ਵਿਚ ਖੇਤੀ ਡੇਅਰੀ ਪੋਲਟਰੀ ਨੂੰ ਬਾਹਰ ਰੱਖਿਆ ਜਾਵੇ ਨਹੀਂ ਤਾਂ ਕਿਸਾਨਾਂ ਵਲੋਂ ਵੱਡੇ ਸੰਘਰਸ਼ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹੇ | ਮੀਟਿੰਗ ਵਿਚ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਸੇਖਾ, ਤੇਜ ਸਿੰਘ, ਕੁਲਵੰਤ ਸਿੰਘ ਜੋਗੇਵਾਲਾ ਖ਼ਜ਼ਾਨਚੀ, ਬਲਵਿੰਦਰ ਸਿੰਘ ਬੀ.ਏ. ਸਕੱਤਰ, ਗੁਰਬਚਨ ਸਿੰਘ ਕੜਾਹੇ ਵਾਲਾ, ਕਾਬਲ ਸਿੰਘ, ਮਨਜੀਤ ਸਿੰਘ ਡਰੋਲੀ ਭਾਈ, ਜਗਰਾਜ ਸਿੰਘ ਡਰੋਲੀ ਭਾਈ, ਸੁਖਮੰਦਰ ਸਿੰਘ ਸਾਫੂਵਾਲਾ, ਜਗਜੀਤ ਸਿੰਘ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਸੁਖਾਨੰਦ, ਗੁਰਚਰਨ ਸਿੰਘ, ਨਿਸ਼ਾਨ ਸਿੰਘ, ਗੁਰਚਰਨ ਸਿੰਘ, ਪਰਮੇਲ ਸਿੰਘ ਸੇਖਾ, ਬਲਵਿੰਦਰ ਸਿੰਘ, ਮੇਜਰ ਸਿੰਘ ਦੀਦਾਰੇ ਵਾਲਾ, ਸੁਰਜੀਤ, ਪ੍ਰੀਤਮ ਸਿੰਘ ਖੋਸਾ ਪਾਂਡੋ, ਕੇਵਲ ਸਿੰਘ ਪ੍ਰਧਾਨ, ਬਿੰਦਰ ਸਿੰਘ ਥਰਾਜ, ਗੁਰਦੇਵ ਸਿੰਘ ਥਰਾਜ, ਜਗਪ੍ਰੀਤ ਥਰਾਜ, ਹਰਵਿੰਦਰ ਸਿੰਘ ਚੰਨੂਵਾਲਾ ਤੇ ਪਿੰਡਾਂ ਦੇ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਦੀ ਕੋਰ ਕਮੇਟੀ ਦੀ ਮੀਟਿੰਗ <br/> ਅਗਲੀ ਖ਼ਬਰ ਪਿੰਡ ਧੱਲੇਕੇ 'ਚ 17, 18 ਤੇ 19 ਮਾਰਚ ਨੂੰ ਹੋਵੇਗਾ ਸਾਲਾਨਾ ਸੱਭਿਆਚਾਰਕ ਮੇਲਾ <br/>
Ad Position 24