ਮੋਗਾ, 11 ਮਾਰਚ (ਅਸ਼ੋਕ ਬਾਂਸਲ)-ਹਿਊਮਨ ਇੰਪਾਵਰਮੈਂਟ ਸੋਸਾਇਟੀ ਆਫ਼ ਇੰਡੀਆ ਦੀ ਕੋਰ ਕਮੇਟੀ ਦੀ ਮੀਟਿੰਗ ਪ੍ਰਧਾਨ ਸੰਜੀਵ ਨਰੂਲਾ ਦੀ ਅਗਵਾਈ ਹੇਠ ਹੋਈ | ਸੰਸਥਾ ਦੇ ਇਕ ਸਾਲ ਪੂਰੇ ਹੋਣ 'ਤੇ ਜਾਣਕਾਰੀ ਦਿੰਦਿਆਂ ਪ੍ਰਧਾਨ ਸੰਜੀਵ ਕੁਮਾਰ ਨਰੂਲਾ ਨੇ ਦੱਸਿਆ ਕਿ ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਜੋ ਪਿਛਲੇ ਸਾਲ ਤੋਂ ਧਾਰਮਿਕ ਅਤੇ ਸਮਾਜਿਕ ਕੰਮਾਂ ਵਿਚ ਯੋਗਦਾਨ ਪਾ ਰਹੀ ਹੈ ਨੇ ਅੱਜ ਆਪਣੀ ਕੋਰ ਕਮੇਟੀ ਦੀ ਮੀਟਿੰਗ ਕੀਤੀ | ਮੀਟਿੰਗ ਵਿਚ ਪਿਛਲੇ ਸਾਲ ਦੌਰਾਨ ਕੀਤੇ ਗਏ ਕੰਮਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਲੇਖਾ-ਜੋਖਾ ਪੇਸ਼ ਕੀਤਾ ਗਿਆ | ਸੰਗਠਨ ਦਾ ਸਮਰਥਨ ਕਰਨ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਜਨਰਲ ਸਕੱਤਰ ਸੰਜੀਵ ਕੁਮਾਰ ਅਰੋੜਾ, ਸੀਨੀਅਰ ਮੀਤ ਪ੍ਰਧਾਨ ਵੇਨਿਕਾ ਗੋਇਲ, ਰਾਸ਼ਟਰੀ ਸਕੱਤਰ ਸੰਜੀਵ ਗਰੋਵਰ, ਰਾਸ਼ਟਰੀ ਮੀਤ ਪ੍ਰਧਾਨ ਅਜੈ ਕਥੂਰੀਆ, ਮੁੱਖ ਸਲਾਹਕਾਰ ਵੀ.ਪੀ. ਸੇਠੀ, ਚੇਅਰਮੈਨ ਗੁਰਸੇਵਕ ਸਿੰਘ ਸੰਨਿਆਸੀ, ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਕਾਂਢਾ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਜਸਵੀਰ ਕੌਰ ਜੱਸੀ, ਜ਼ਿਲ੍ਹਾ ਸਕੱਤਰ ਮਹਿਲਾ ਵਿੰਗ ਮਨਜੀਤ ਕੌਰ, ਜ਼ਿਲ੍ਹਾ ਸਕੱਤਰ ਪਰਮਿੰਦਰ ਸਿੰਘ ਸਰਾਂ, ਜ਼ਿਲ੍ਹਾ ਮੀਤ ਪ੍ਰਧਾਨ ਜਗਸੀਰ ਸਿੰਘ ਅਤੇ ਹੋਰ ਮੌਜੂਦ ਸਨ |