ਨਿਹਾਲ ਸਿੰਘ ਵਾਲਾ, 11 ਮਾਰਚ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ, ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ (ਆਈ. ਪੀ. ਐਸ.), ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਸੰਦੀਪ ਸਿੰਘ ਮੰਡ ਤੇ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਅਨਵਰ ਅਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਥਾਣੇਦਾਰ ਹਰਮੇਲ ਸਿੰਘ (ਆਈ.ਸੀ., ਸੀ.ਪੀ.ਆਰ.ਸੀ.) ਮੋਗਾ ਦੀ ਹਦਾਇਤ 'ਤੇ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ ਗਈ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਨਿਹਾਲ ਸਿੰਘ ਵਾਲਾ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ, ਪੁਲਿਸ ਸਾਂਝ ਕੇਂਦਰ ਦੇ ਹੌਲਦਾਰ ਇੰਦਰਜੀਤ ਸਿੰਘ, ਸਹਾਇਕ ਮੁਨਸ਼ੀ ਜਸਪ੍ਰੀਤ ਸਿੰਘ ਵਲੋਂ ਸੀਨੀਅਰ ਸਿਟੀਜ਼ਨਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਪੰਜਾਬ ਪੁਲਿਸ ਵਲੋਂ ਜਾਰੀ ਸੇਫ਼ ਪੰਜਾਬ ਐਪ ਹੈਲਪ ਲਾਈਨ ਨੰਬਰ 97791-00200 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕਾ ਰਿਟਾਇਰਡ ਇੰਸਪੈਕਟਰ ਪਾਲ ਸਿੰਘ, ਰਿਟਾ. ਸਹਾਇਕ ਥਾਣੇਦਾਰ ਜਸਪਤ ਰਾਏ, ਲਾਇਨਜ਼ ਕਲੱਬ ਦੇ ਪ੍ਰਧਾਨ ਵਿਸ਼ਾਲ ਮਿੱਤਲ, ਪੰਜਾਬ ਨੈਸ਼ਨਲ ਬੈਂਕ ਤੋਂ ਹਰਪਾਲ ਸ਼ਰਮਾ, ਨਿਹਾਲ ਸਿੰਘ ਵਾਲਾ ਦੀ ਗੋਲਡਨ ਸੀਨੀਅਰ ਸਿਟੀਜ਼ਨ ਦੇ ਪਿ੍ੰਸੀਪਲ ਸੁਖਚੈਨ ਸਿੰਘ ਢਿੱਲੋਂ ਆਦਿ ਹਾਜ਼ਰ ਸਨ |